PunjabTop News

ਡੱਲੇਵਾਲ ਨੂੰ ਮਿਲਣ ਲਈ ਖਨੌਰੀ ਬਾਰਡ ਪਹੁੰਚੇ SKM ਆਗੂ ਰਾਕੇਸ਼ ਟਿਕੈਤ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡ ਵਿਖੇ ਮਰਨ ਵਰਤ ਜਾਰੀ ਹੈ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 18ਵਾਂ ਦਿਨ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੀ ਹੁਣ ਡੱਲੇਵਾਲ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ। ਅੱਜ 13 ਦਸੰਬਰ ਨੂੰ SKM ਆਗੂ ਰਾਕੇਸ਼ ਟਿਕੈਤ ਡੱਲੇਵਾਲ ਨੂੰ ਮਿਲਣ ਲਈ ਪਹੁੰਚੇ। ਇੱਥੇ ਉਨ੍ਹਾਂ ਦੀ ਮੁਲਾਕਾਤ ਡੱਲੇਵਾਲ ਨਾਲ ਹੋਈ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਸ਼ਹਾਦਤਾਂ ਤੋਂ ਡਰਦੀ ਨਹੀਂ ਹੈ। ਡੱਲੇਵਾਲ ਸਾਡੇ ਸੀਨੀਅਰ ਕਿਸਾਨ ਆਗੂ ਹਨ। ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਅਸੀਂ ਆਪਣਾ ਮਰਨ ਵਰਤ ਖਤਮ ਨਹੀਂ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਦਿੱਲੀ ਨੂੰ ਫਿਰ ਤੋਂ ਘੇਰਨਾ ਪਵੇਗਾ। ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਟਿਕੈਤ ਨੇ ਕਿਹਾ ਕਿ ਅੱਜ ਦੇ ਰਾਜੇ ਲੋਕਾਂ ‘ਤੇ ਮਿਹਰਬਾਨ ਨਹੀਂ ਰਹੇ।

ਇਸ ਦੌਰਾਨ ਅੰਬਾਲਾ ਦੇ ਐਸਪੀ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਬਿਨਾਂ ਇਜਾਜ਼ਤ ਦੇ ਅੱਗੇ ਨਹੀਂ ਵਧਣ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button