PunjabPunjabTop News

SGPC ਪ੍ਰਧਾਨ ਨੇ ਬੀਬੀ ਜਗੀਰ ਕੌਰ ਖ਼ਿਲਾਫ਼ ਵਰਤੀ ਸ਼ਬਦਾਵਲੀ ਤੇ ਮੰਗੀ ਮੁਆਫ਼ੀ, ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ  ਇੱਕ ਫੋਨ ਗੱਲਬਾਤ ਦੌਰਾਨ ਬੀਬੀ ਜਗੀਰ ਕੌਰ ਖ਼ਿਲਾਫ਼ ਗਾਲੀ ਗਲੋਚ ਸ਼ਬਦਾਵਲੀ ਵਰਤੀ ਸੀ ਤੇ ਆਡੀਓ ਵਾਇਰਲ ਹੋਂਣ ਬਾਅਦ ਧਾਮੀ ਨੇ ਸ੍ਰੀ ਅਕਾਲ ਤਖ਼ਤ ਵਿਖੇ ਇਕ ਪੱਤਰ ਦੇ ਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਕੋਲੋਂ ਮੁਆਫ਼ੀ ਮੰਗੀ ਹੈ। ਅਕਾਲ ਤਖ਼ਤ ਦੇ ਜਥੇਦਾਰ ਨੂੰ ਦਿੱਤੇ ਆਪਣੇ ਇਸ ਪੱਤਰ ਵਿਚ ਉਨ੍ਹਾਂ ਕਿਹਾ ਕਿ ਜਾਣੇ ਅਣਜਾਣੇ ਵਿਚ ਅਪਸ਼ਬਦ ਬੋਲੇ ਗਏ ਹਨ, ਜਿਸ ਦੀ ਉਹ ਖਿਮਾ ਯਾਚਨਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇਕ ਵਿਅਕਤੀ ਨਾਲ ਮੋਬਾਈਲ ਫੋਨ ਉੱਤੇ ਗੱਲ ਕਰਦਿਆਂ ਉਨ੍ਹਾਂ ਕੋਲੋਂ ਕੁਝ ਇਤਰਾਜਯੋਗ ਸ਼ਬਦਾਵਲੀ ਵਰਤੀ ਗਈ ਸੀ। ਇਸ ਮਾਮਲੇ ਤੇ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਤੇ ਉਹਨਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾਣੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button