PunjabTop News

ਖਾਸਾ ਚੌਕੀ ‘ਚ ਪੁਲਿਸ ਹਿਰਾਸਤ ‘ਚ ਰੱਖੇ ਇਕ ਨੌਜਵਾਨ ਦੀ ਮੌਤ

ਅੰਮ੍ਰਿਤਸਰ ਦੇ ਦਿਹਾਤੀ ਖੇਤਰ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਚੌਕੀ ‘ਚ ਪੁਲਿਸ ਹਿਰਾਸਤ ‘ਚ ਰੱਖੇ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਨੇ ਆਪਣੇ ਹੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ, ਜਦਕਿ ਪਰਿਵਾਰ ਇਸ ਨੂੰ ਖੁਦਕੁਸ਼ੀ ਮੰਨਣ ਤੋਂ ਇਨਕਾਰ ਕਰ ਰਿਹਾ ਹੈ। ਡੀਐਸਪੀ ਲਖਵਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਾਸੀ ਪਿੰਡ ਖਾਸਾ ਅਤੇ ਹੈਲਥ ਕਲੱਬ ਦੇ ਮਾਲਕ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਨੌਜਵਾਨ ਨੂੰ ਕਿਸੇ ਮੁਖਬਰ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਹਿਰਾਸਤ ‘ਚ ਲਿਆ ਗਿਆ। ਜਿਸ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਮ੍ਰਿਤਕ ਮਨਜੀਤ ਸਿੰਘ ਨੂੰ ਹਿਰਾਸਤ ਵਿੱਚ ਲੈਣ ਸਮੇਂ ਤਲਾਸ਼ੀ ਨਹੀਂ ਲਈ ਗਈ ਅਤੇ ਉਸ ਨੇ ਆਪਣੇ ਹੀ ਰਿਵਾਲਵਰ ਨਾਲ ਗੋਲੀ ਮਾਰ ਲਈ।

ਡੀਸੀਪੀ ਲਖਵਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਸਾਰੇ ਤੱਥ ਸਾਹਮਣੇ ਆਉਣਗੇ। ਮ੍ਰਿਤਕ ਦੇ ਪਰਿਵਾਰ ਨੇ ਇਸ ਘਟਨਾ ਨੂੰ ਖੁਦਕੁਸ਼ੀ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button