ਕਿਸਾਨ ਅੰਦੋਲਨ ਦੌਰਾਨ ਖੇਤੀਬਾੜੀ ਮੰਤਰੀ ਨੇ ਸੱਦੀ ਹੰਗਾਮੀ ਮੀਟਿੰਗ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਮੀਟਿੰਗ ਸੱਦਣ ਦਾ ਫੈਸਲਾ ਕੀਤਾ ਹੈ।
ਗੁਰਮੀਤ ਸਿੰਘ ਖੁੱਡੀਆਂ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਸ੍ਰੀ ਅਨੁਰਾਗ ਵਰਮਾ, ਪੰਜਾਬ ਰਾਜ ਕਿਸਾਨ ਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ, ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਵੀ ਮੌਜੂਦ ਸਨ, ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੇ ਨੁਮਾਇੰਦਿਆਂ, ਖੇਤੀ ਮਾਹਿਰਾਂ ਅਤੇ ਹੋਰ ਭਾਈਵਾਲਾਂ ਨਾਲ ਤੁਰੰਤ ਮੀਟਿੰਗ ਬੁਲਾ ਕੇ ਭਾਰਤ ਸਰਕਾਰ ਵੱਲੋਂ ਸਾਂਝੇ ਕੀਤੇ ਗਏ ਨੀਤੀ ਦੇ ਖਰੜੇ ਦਾ ਗੰਭੀਰਤਾ ਨਾਲ ਅਧਿਐਨ ਅਤੇ ਸਲਾਹ-ਮਸ਼ਵਰਾ ਕਰਨ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਅਤੇ ਸਬੰਧਤ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਦੀ ਲੋੜ ਹੈ ਕਿਉਂਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸਦੇ ਪੰਜਾਬ ਅਤੇ ਇਸ ਦੇ ਕਿਸਾਨਾਂ ਲਈ ਗੰਭੀਰ ਪ੍ਰਭਾਵ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨੀਤੀ ਦੇ ਖਰੜੇ ‘ਤੇ ਟਿੱਪਣੀਆਂ ਭੇਜਣ ਲਈ ਘੱਟੋ-ਘੱਟ ਤਿੰਨ ਹਫ਼ਤਿਆਂ ਦਾ ਸਮਾਂ ਦੇਣ ਵਾਸਤੇ ਉਪ ਖੇਤੀਬਾੜੀ ਮੰਡੀਕਰਨ ਸਲਾਹਕਾਰ ਅਤੇ ਡਰਾਫਟ ਕਮੇਟੀ, ਭਾਰਤ ਸਰਕਾਰ ਦੇ ਕਨਵੀਨਰ ਡਾ. ਐੱਸ.ਕੇ. ਸਿੰਘ ਨੂੰ ਪਹਿਲਾਂ ਹੀ ਪੱਤਰ ਭੇਜਿਆ ਜਾ ਚੁੱਕਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.