ਰੂਸ ਦੇ ਪ੍ਰਮਾਣੂ ਰੱਖਿਆ ਮੁਖੀ ਅਤੇ ਰਾਸ਼ਟਰਪਤੀ ਪੁਤਿਨ ਦੇ ਕਰੀਬੀ ਇਗੋਰ ਕਿਰੀਲੋਵ ਦੀ ਧਮਾਕੇ ‘ਚ ਮੌਤ
ਰੂਸ-ਯੂਕਰੇਨ ਜੰਗ ਦਰਮਿਆਨ ਪੁਤਿਨ ਨੂੰ ਵੱਡਾ ਝਟਕਾ ਲੱਗਾ ਹੈ। ਰੂਸ ਦੇ ਪ੍ਰਮਾਣੂ ਰੱਖਿਆ ਮੁਖੀ ਅਤੇ ਰਾਸ਼ਟਰਪਤੀ ਪੁਤਿਨ ਦੇ ਕਰੀਬੀ ਇਗੋਰ ਕਿਰੀਲੋਵ ਦੀ ਮਾਸਕੋ ਵਿੱਚ ਇੱਕ ਧਮਾਕੇ ਵਿੱਚ ਮੌਤ ਹੋ ਗਈ ਹੈ। ਇਹ ਧਮਾਕਾ ਰਾਸ਼ਟਰਪਤੀ ਭਵਨ ਤੋਂ ਮਹਿਜ਼ 7 ਕਿਲੋਮੀਟਰ ਦੂਰ ਹੋਇਆ। ਯੂਕਰੇਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਯੂਕਰੇਨ ਦੀ ਸੁਰੱਖਿਆ ਸੇਵਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ, ਮੀਡੀਆ ਰਿਪੋਰਟਾਂ ਅਨੁਸਾਰ ਇਗੋਰ ਕਿਰੀਲੋਵ ਆਪਣੇ ਅਪਾਰਟਮੈਂਟ ਤੋਂ ਬਾਹਰ ਆ ਰਹੇ ਸਨ ਜਦੋਂ ਨੇੜੇ ਖੜ੍ਹੇ ਇੱਕ ਸਕੂਟਰ ਵਿੱਚ ਧਮਾਕਾ ਹੋ ਗਿਆ। ਇਸ ਘਟਨਾ ਵਿਚ ਇਗੋਰ ਕਿਰੀਲੋਵ ਦੇ ਨਾਲ ਉਸ ਦੇ ਸਹਾਇਕ ਦੀ ਵੀ ਮੌਤ ਹੋ ਗਈ। ਇਸੇ ਤਰ੍ਹਾਂ ਇਜ਼ਰਾਈਲ ਨੇ ਈਰਾਨ ਦੀ ਰਾਜਧਾਨੀ ਤਹਿਰਾਨ ਵਿੱਚ ਹਮਾਸ ਦੇ ਮੁਖੀ ਇਸਮਾਈਲ ਹਨੀਹ ਨੂੰ ਵੀ ਮਾਰ ਦਿੱਤਾ ਸੀ। ਹਾਲਾਂਕਿ, ਹੁਣ ਤੱਕ ਇਸਰਾਈਲ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਧਮਾਕੇ ਲਈ 300 ਗ੍ਰਾਮ ਟੀਐਨਟੀ ਦੀ ਵਰਤੋਂ ਕੀਤੀ ਗਈ ਸੀ। ਹਾਲਾਂਕਿ ਇਸ ਧਮਾਕੇ ‘ਤੇ ਰੂਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੌਰਾਨ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਇਗੋਰ ਨੂੰ ਅਪ੍ਰੈਲ 2017 ‘ਚ ਪ੍ਰਮਾਣੂ ਬਲਾਂ ਦਾ ਮੁਖੀ ਬਣਾਇਆ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.