PunjabTop News

ਸੁਪਰੀਪ ਕੋਰਟ ਦੀ ਫਟਕਾਰ ਬਾਦ ਸਰਕਾਰ ਨੇ ਜਗਜੀਤ ਸਿੰਘ ਡੱਲੇਵਾਲ ਲਈ ਬਣਾਇਆ ਆਰਜੀ ਹਸਪਤਾਲ

ਕਿਸਾਨ ਅੰਦੋਲਨ ਨੂੰ ਲੈ ਕੇ ਲਗਾਤਾਰ ਤੀਜੇ ਦਿਨ ਸੁਪਰੀਮ ਕੋਰਟ ਵਿੱਚ ਸੁਣਾਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੂੰ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਜਗਜੀਤ ਸਿੰਘ ਡੱਲੇਵਾਲ ਦੀ ਰਿਪੋਰਟ ਪੇਸ਼ ਕੀਤੀ।  ਸਥਾਨਕ ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਲਈ ਅਸਥਾਈ ਹਸਪਤਾਲ ਬਣਾਇਆ ਗਿਆ।

ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਬੀਤੇ 25 ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਜਗਜੀਤ ਡੱਲੇਵਾਲ ਦੀ ਸਿਹਤ ਵਿੱਚ ਸੁਧਾਰ ਹੈ। ਡੱਲੇਵਾਲ ਨੂੰ ਸਰਕਾਰ ਦੇ ਹੁਕਮਾਂ ਅਤੇ ਕਿਸਾਨਾਂ ਦੀ ਮਨਜ਼ੂਰੀ ਤੋਂ ਬਾਅਦ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ।

ਸੁਪਰੀਮ ਕੋਰਟ ਨੇ ਕਿਹਾ ਕਿ ਮੈਡੀਕਲ ਰਿਪੋਰਟ ਮੁਤਾਬਕ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਨੂੰ ਅਸਥਾਈ ਹਸਪਤਾਲ ਕਿਉਂ ਨਹੀਂ ਭੇਜਿਆ ਜਾ ਸਕਦਾ? ਉਨ੍ਹਾਂ ਦੀ ਸਿਹਤ ਦੀ ਸਥਿਰ ਸਥਿਤੀ ਨੂੰ ਯਕੀਨੀ ਬਣਾਉਣਾ ਪੰਜਾਬ ਦੀ ਜ਼ਿੰਮੇਵਾਰੀ ਹੈ। ਜੇਕਰ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਲੋੜ ਹੈ ਤਾਂ ਅਧਿਕਾਰੀ ਫੈਸਲਾ ਲੈਣਗੇ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button