EDITORIALTop News

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਪਾਰਲੀਮੈਂਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਦੀ ਪਾਰਲੀਮੈਂਟ ਕਿਹਾ ਜਾਂਦਾ ਹੈ ਕਿਉਂਕਿ ਇੱਥੇ ਸਿੱਖਾਂ ਨਾਲ ਸਬੰਧਿਤ ਹਰ ਮੁੱਦਾ ਵਿਚਾਰਿਆ ਜਾਂਦਾ ਹੈ। ਜੇਕਰ ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨ ਦੀ ਗੱਲ ਕੀਤੀ ਜਾਵੇ ਤਾਂ ਪ੍ਰਧਾਨ, ਖਜਾਨਚੀ, ਜਨਰਲ ਸਕੱਤਰ ਅਹਿਮ ਭੂਮਿਕਾ ਨਿਭਾਉਂਦੇ ਹਨ। ਜਿਨ੍ਹਾਂ ਦੀ ਚੋਣ ਇੱਕ ਸਾਲ ਬਾਅਦ ਕਮੇਟੀ ਮੈਂਬਰਾਂ ਵੱਲੋਂ ਕੀਤੀ ਜਾਂਦੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਵੱਲੋਂ ਗੁਰੂਘਰ ਦੀ ਸੇਵਾ- ਸੰਭਾਲ ਲਈ ਬਣਾਈ ਗਈ ਸਰਬ-ਉੱਚ ਸੰਸਥਾ ਹੈ। ਜਿਸ ਦੇ ਮੈਂਬਰ ਸਿੱਖਾਂ ਦੁਆਰਾ ਵੋਟਿੰਗ ਪ੍ਰਕ੍ਰਿਆ ਦੇ ਮਾਧਿਅਮ ਰਾਹੀ ਚੁਣੇ ਜਾਂਦੇ ਹਨ। ਜੋ ਅੱਗੇ ਚੱਲ ਕੇ ਅੰਤ੍ਰਿੰਗ ਕਮੇਟੀ ਅਤੇ ਪ੍ਰਧਾਨ ਦੀ ਚੋਣ ਕਰਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਇਜਲਾਸ ਹਰ ਸਾਲ ਅਕਤੂਬਰ ਨਵੰਬਰ ਮਹੀਨੇ ਵਿੱਚ ਸੱਦਿਆ ਜਾਂਦਾ ਹੈ। ਸਾਲ 2024 ਵਿੱਚ ਵੀ ਸ੍ਰੋਮਣੀ ਕਮੇਟੀ ਦਾ ਇਜਲਾਸ 28 ਅਕਤੂਬਰ ਨੂੰ ਬੁਲਾਇਆ ਗਿਆ।

ਸਾਲ 28 ਅਕਤੂਬਰ 2024 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਹੋਇਆ। ਜਿਸ ਵਿੱਚ ਮੁੜ ਇੱਕ ਵਾਰ ਫਿਰ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਚੁਣੇ ਗਏ। ਜਦੋਂਕਿ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਇਸ ਵਾਰ ਵੀ ਹਾਰ ਦਾ ਸਾਹਮਣਾ ਕਰਨਾ ਪਿਆ।

16 ਨਵੰਬਰ ਸਾਲ 1920 ਵਿੱਚ ਸਾਹਮਣੇ ਆਈ ਗੁਰਦੁਆਰਾ ਪ੍ਰਬੰਧਕ ਕਮੇਟੀ। ਸੁੰਦਰ ਸਿੰਘ ਮਜੀਠੀਆ ਨੂੰ ਪਹਿਲਾਂ ਪ੍ਰਧਾਨ ਚੁਣਿਆ ਗਿਆ।  1921 ਵਿੱਚ ਉਹ ਪੰਜਾਬ ਦੇ ਗਵਰਨਰ ਦੀ ਕੌਂਸਲ ਦੇ ਮੈਂਬਰ ਬਣ ਗਏ ਜਿਸ ਕਾਰਨ ਉਹਨਾਂ ਨੇ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਬਾਬਾ ਖੜਕ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਜਿੰਮੇਵਾਰੀ ਸੌਂਪੀ ਗਈ। ਸਾਲ 1925 ਵਿੱਚ ਬ੍ਰਿਟਿਸ਼ ਸਰਕਾਰ ਨੇ ਗੁਰਦੁਆਰਾ ਐਕਟ ਪਾਸ ਕਰ ਦਿੱਤਾ।  ਇਸ ਐਕਟ ਅਧੀਨ ਸ਼੍ਰੋਮਣੀ ਕਮੇਟੀ ਕੰਮ ਕਰਦੀ ਹੈ।

 ਸ਼੍ਰੋਮਣੀ ਕਮੇਟੀ ਦੇ ਪ੍ਰਸ਼ਾਸਨ ਦੀ ਗੱਲ ਕੀਤੀ ਜਾਵੇ ਤਾਂ ਪ੍ਰਧਾਨ, ਖਜਾਨਚੀ, ਜਨਰਲ ਸਕੱਤਰ ਅਹਿਮ ਭੂਮਿਕਾ ਨਿਭਾਉਂਦੇ ਹਨ। ਜਿਨ੍ਹਾਂ ਦੀ ਚੋਣ ਇੱਕ ਸਾਲ ਬਾਅਦ ਕਮੇਟੀ ਮੈਂਬਰਾਂ ਵੱਲੋਂ ਕੀਤੀ ਜਾਂਦੀ ਹੈ।

ਸ਼੍ਰੋਮਣੀ ਕਮੇਟੀ ਜਦ ਮੀਡੀਆ ਸੁਰਖੀਆਂ ਚ ਰਹੀ ਚਰਚਿਤ

ਸੌਦਾ ਸਾਧ ਨੂੰ ਮੁਆਫ਼ੀ ਤੇ ਜਾਰੀ ਇਸ਼ਤਿਹਾਰ

ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗੁੰਮ ਹੋਂਣ ਦਾ ਮਾਮਲਾ

ਕੁੱਝ ਥਾਵਾਂ ਤੇ ਗਲਤ ਵੋਟਾਂ ਵੀ ਬਣਾਈਆਂ ਜਾ ਰਹੀਆਂ ਹਨ, ਵੋਟਾਂ ਬਣਾਉਣ ਨੂੰ ਲੈਕੇ ਪਿਆ ਰੌਲਾ
ਮੰਦੀ ਸ਼ਬਦਾਵਲੀ ਵਰਤਣ ਦੇ ਇਲਜ਼ਾਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਕਮੇਟੀ ਪ੍ਰਧਾਨ ਧਾਮੀ ਖਿਲਾਫ਼ ਸਕਾਇਤ
ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਲੀਡਰਾਂ ਨੂੰ ਲਗਾਈ ਗਈ ਧਾਰਮਿਕ ਸਜ਼ਾ ਦੇ ਬਾਦ ਜਥੇਦਾਰ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਮੁਅੱਤਲ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button