PunjabTop News

ਸ਼੍ਰੋਮਣੀ ਕਮੇਟੀ ਨੇ ਸੱਦੀ ਹੰਗਾਮੀ ਮੀਟਿੰਗ

SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ 72 ਘੰਟੇ ਦੇ ਨੋਟਿਸ ‘ਤੇ ਮੁੜ ਹੰਗਾਮੀ ਇਕੱਤਰਤਾ ਸੱਦੀ ਹੈ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਹੋਵੇਗੀ ।

ਸ਼੍ਰੋਮਣੀ ਕਮੇਟੀ ਵੱਲੋਂ ਇਸ ਮਹੀਨੇ ਵਿੱਚ ਇਹ ਤੀਸਰੀ 72 ਘੰਟੇ ਦੇ ਨੋਟਿਸ ‘ਤੇ ਇਕੱਤਰਤਾ ਰੱਖੀ ਗਈ ਹੈ। ਇਹ ਇਕੱਤਰਤਾ 23 ਦਸੰਬਰ ਸੋਮਵਾਰ ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ।

ਇਸ ਤੋਂ ਪਹਿਲਾਂ 10 ਦਸੰਬਰ ਨੂੰ 72 ਘੰਟੇ ਦੇ ਨੋਟਿਸ ‘ਤੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸੱਦੀ ਗਈ ਸੀ ਜਿਸ ਵਿੱਚ ਇੱਕ ਨੁਕਾਤੀ ਏਜੰਡਾ ਲਿਆ ਕੇ ਨਰਾਇਣ ਸਿੰਘ ਚੌੜਾ ਨੂੰ ਪੰਥ ‘ਚੋਂ ਛੇਕਣ ਦਾ ਫੈਸਲਾ ਕਰਦਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਸੀ |

ਇਸ ਤੋਂ ਉਪਰੰਤ 19 ਦਸੰਬਰ ਨੂੰ ਮੁੜ 72 ਘੰਟੇ ਦੇ ਨੋਟਿਸ ‘ਤੇ ਜੋ ਇਕੱਤਰਤਾ ਹੋਈ ਸੀ। ਉਸ ਵਿੱਚ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਪੜਤਾਲ ਲਈ ਇੱਕ ਸਬ-ਕਮੇਟੀ ਗਠਿਤ ਕੀਤੀ ਸੀ | ਚਰਚਾ ਹੈ ਕਿ 23 ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਜਾ ਸਕਦਾ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button