ਨਾਭਾ ਜੇਲ ‘ਚ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਬੰਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪਿਛਲੇ ਦਿਨੀਂ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਸੀ, ਜਿਸ ਦੇ ਤਹਿਤ ਉਹ ਅੱਜ ਨਾਭਾ ਜੇਲ ਵਿਚੋਂ ਕਰੀਬ ਸਾਢੇ ਤਿੰਨ ਵਜੇ ਰਿਹਾਅ ਹੋ ਗਏ ਹਨ। ਜੇਲ ਵਿਚੋਂ ਰਿਹਾਅ ਹੋਣ ਉਪਰੰਤ ਜੇਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਪਰਮ ਪਿਤਾ ਪਰਮਾਤਮਾ ਦਾ ਸ਼ੁਕਰੀਆ ਅਦਾ ਕਰਦੇ ਹਨ ਤੇ ਉਸ ਤੋਂ ਬਾਅਦ ਉਹ ਅਦਾਲਤ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਇਹ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੇ ਘਰ ਪਹੁੰਚ ਰਹੇ ਹਨ ਕਿਉਂਕਿ ਸੱਚਾਈ ਦੀ ਬਹੁਤ ਵੱਡੀ ਜਿੱਤ ਹੋਈ ਹੈ ਅਤੇ ਉਹ ਸਮਾਂ ਆਉਣ ਉਤੇ ਵੱਡੀਆਂ ਗੱਲਾਂ ਸਾਹਮਣੇ ਲਿਆਉਣਗੇ ਜੋ ਉਨ੍ਹਾਂ ਨਾਲ ਧੱਕੇਸ਼ਾਹੀ ਹੋਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.