Breaking NewsIndiaTop News

ਸਾਬਕਾ ਪ੍ਰਧਾਨ ਮੰਤਰੀ ਸ੍ਰ. ਮਨਮੋਹਨ ਸਿੰਘ ਦੀ ਸਿਹਤ ਅਚਾਨਕ ਵਿਗੜੀ, ਏਮਜ਼ ਦਿੱਲੀ ਦਾਖ਼ਲ

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਅੱਜ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੇ ਐਮਰਜੈਂਸੀ ਵਿਭਾਗ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਅਚਾਨਕ ਤਬੀਅਤ ਵਿਗੜਨ ‘ਤੇ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ। ਫਿਲਹਾਲ ਡਾਕਟਰ ਸਿੰਘ ਦੀ ਸਿਹਤ ਦੀ ਸਥਿਤੀ ਬਾਰੇ ਕੋਈ ਅਧਿਕਾਰਤ ਜਾਣਕਾਰੀ ਉਪਲਬਧ ਨਹੀਂ ਹੈ। ਡਾਕਟਰਾਂ ਦੀ ਵਿਸ਼ੇਸ਼ ਟੀਮ ਉਸ ਦੀ ਜਾਂਚ ਕਰ ਰਹੀ ਹੈ। ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਡਾ: ਮਨਮੋਹਨ ਸਿੰਘ 91 ਸਾਲ ਦੇ ਹਨ। ਉਹ ਲੰਬੇ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਹੋ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button