ਭਗਵੰਤ ਸਿੰਘ ਮਾਨ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰ ਦਿੱਤਾ ਹੈ। ਮਾਨ ਸਰਕਾਰ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਜਵਾਬ ਭੇਜ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਪਹਿਲਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਸਨ, ਜਦਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਇਸ ਮਾਮਲੇ ਵਿੱਚ 10 ਜਨਵਰੀ ਤੱਕ ਸੁਝਾਅ ਭੇਜਣ ਦੇ ਹੁਕਮ ਦਿੱਤੇ ਸਨ।
ਪੰਜਾਬ ਸਰਕਾਰ ਨੇ ਆਪਣੇ ਜਵਾਬੀ ਪੱਤਰ ਵਿੱਚ ਲਿਖਿਆ ਹੈ ਕਿ ਇਹ ਖਰੜਾ 2021 ਵਿੱਚ ਰੱਦ ਕੀਤੇ ਗਏ ਖੇਤੀ ਕਾਨੂੰਨਾਂ ਦੀਆਂ ਵਿਵਾਦਤ ਧਾਰਾਵਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਹੈ। ਰਾਜ ਦੇ ਅਧਿਕਾਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਭਾਰਤੀ ਸੰਵਿਧਾਨ ਦੀ ਧਾਰਾ 246, 7ਵੀਂ ਅਨੁਸੂਚੀ-2 ਦੀ ਐਂਟਰੀ 28 ਤਹਿਤ ਖੇਤੀਬਾੜੀ ਰਾਜ ਦਾ ਵਿਸ਼ਾ ਹੈ। ਕੇਂਦਰ ਨੂੰ ਅਜਿਹੀ ਨੀਤੀ ਲਿਆਉਣ ਦੀ ਬਜਾਏ ਇਹ ਫੈਸਲਾ ਪੰਜਾਬ ਸਰਕਾਰ ‘ਤੇ ਛੱਡ ਦੇਣਾ ਚਾਹੀਦਾ ਹੈ ਕਿ ਮਾਨ ਸਰਕਾਰ ਨੇ ਪੱਤਰ ‘ਚ ਇਹ ਸਵਾਲ ਵੀ ਕੀਤਾ ਹੈ ਕਿ ਖਰੜੇ ‘ਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਪੂਰੀ ਤਰ੍ਹਾਂ ਚੁੱਪ ਹੈ। ਜੋ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਲਈ ਬਹੁਤ ਜ਼ਰੂਰੀ ਹੈ। ਖਰੜੇ ਵਿੱਚ ਪੰਜਾਬ ਦੀਆਂ ਮਾਰਕੀਟ ਕਮੇਟੀਆਂ ਨੂੰ ਅਪ੍ਰਸੰਗਿਕ ਬਣਾਉਣ ਲਈ ਨਿੱਜੀ ਮੰਡੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਜੋ ਸੂਬੇ ਨੂੰ ਮਨਜ਼ੂਰ ਨਹੀਂ ਹੈ ਪੰਜਾਬ ਦਾ ਆਪਣਾ ਮੰਡੀਕਰਨ ਸਿਸਟਮ ਹੈ। ਡਰਾਫਟ ਵਿੱਚ ਮੰਡੀ ਫੀਸ ‘ਤੇ ਕੈਪ ਲਗਾਈ ਗਈ ਹੈ। ਜਿਸ ਕਾਰਨ ਪੰਜਾਬ ਵਿੱਚ ਮੰਡੀਆਂ ਦੇ ਨੈੱਟਵਰਕ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ ‘ਤੇ ਨੁਕਸਾਨ ਝੱਲਣਾ ਪਵੇਗਾ। ਪੱਤਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਸੂਬਾ ਸਰਕਾਰ ਨੂੰ ਨਵੀਂ ਖੇਤ ਮੰਡੀ ਨੀਤੀ ਦੇ ਖਰੜੇ ’ਤੇ ਇਤਰਾਜ਼ ਹੈ, ਜਿਸ ਵਿੱਚ ਠੇਕੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਾਈਵੇਟ ਸਿਲੋਜ਼ ਨੂੰ ਓਪਨ ਮਾਰਕੀਟ ਯਾਰਡ ਐਲਾਨਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਕਮਿਸ਼ਨ ਏਜੰਟਾਂ ਦੇ ਕਮਿਸ਼ਨ ਨੂੰ ਰੱਦ ਕਰਨ ਦਾ ਹਵਾਲਾ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.