PunjabTop News

ਅਸਤੀਫਾ ਪ੍ਰਵਾਨ ਫੈਸਲੇ ਦਾ ਸਵਾਗਤ ਕਰਦੇ ਹਾਂ, ਜਥੇਦਾਰ ਗਿਆਨੀ ਰਘਬੀਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋਂ ਬੀਤੇ ਦਿਨ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਗਠਿਤ 7 ਮੈਂਬਰੀ ਕਮੇਟੀ ਅਜੇ ਵੀ ਸਟੈਂਡ ਕਰਦੀ ਹੈ ਅਤੇ ਉਹ ਅਜੇ ਵੀ ਸਰਗਰਮ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਕੱਲ੍ਹ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਹੋਇਆ ਅਤੇ ਅਸੀਂ ਅਸਤੀਫਾ ਪ੍ਰਵਾਨ ਫੈਸਲੇ ਦਾ ਸਵਾਗਤ ਕਰਦੇ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੱਲ੍ਹ ਮੀਟਿੰਗ ‘ਚ ਅਸਤੀਫਾ ਮਨਜ਼ੂਰ ਕੀਤਾ ਗਿਆ ਪਰ ਕਮੇਟੀ ਨੇ 7 ਮੈਂਬਰੀ ਕਮੇਟੀ ਦਾ ਜ਼ਿਕਰ ਨਹੀਂ ਕੀਤਾ ਹਾਲਾਂਕਿ ਉਹ ਵੀ ਸਟੈਂਡ ਕਰਦੀ ਹੈ ਅਤੇ ਸਰਗਰਮ ਹੈ। 7 ਮੈਂਬਰੀ ਕਮੇਟੀ ਰੱਦ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਨੂੰ ਸਟੈਂਡ ਲੈਣਾ ਚਾਹੀਦਾ ਹੈ ਅਤੇ 7 ਮੈਂਬਰੀ ਕਮੇਟੀ ਨੂੰ ਲੈ ਕੇ ਕੋਈ ਢਿੱਲ ਮੱਠ ਨਹੀਂ ਦੇਖਣੀ ਚਾਹੀਦੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button