SportsTop News

ਇੰਗਲੈਂਡ ਦੇ ਖਿਲਾਫ ਟੀ-20 ਸੀਰੀਜ਼ ‘ਚ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ 14 ਮਹੀਨੇ ਬਾਅਦ ਹੋਈ ਵਾਪਸੀ

ਇੰਗਲੈਂਡ ਦੇ ਖਿਲਾਫ ਟੀ-20 ਸੀਰੀਜ਼ ‘ਚ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਵਾਪਸੀ ਹੋਈ ਹੈ। ਉਹ ਵਨਡੇ ਵਿਸ਼ਵ ਕੱਪ ਫਾਈਨਲ ਤੋਂ 14 ਮਹੀਨੇ ਬਾਅਦ ਅੰਤਰਰਾਸ਼ਟਰੀ ਮੈਚ ਖੇਡੇਗਾ। ਜਦਕਿ ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ ਨੂੰ ਇਸ ਸੀਰੀਜ਼ ‘ਚ ਆਰਾਮ ਦਿੱਤਾ ਗਿਆ ਹੈ। ਬੀਸੀਸੀਆਈ ਨੇ ਸ਼ਨੀਵਾਰ ਰਾਤ ਟੀਮ ਦੀ ਸੂਚੀ ਜਾਰੀ ਕੀਤੀ। ਅਕਸ਼ਰ ਪਟੇਲ ਨੂੰ ਟੀਮ ਦਾ ਉਪ-ਕਪਤਾਨ ਬਣਾਇਆ ਗਿਆ ਹੈ, ਸੂਰਿਆਕੁਮਾਰ ਯਾਦਵ ਕਪਤਾਨੀ ਕਰਨਗੇ, ਰਿਸ਼ਭ ਪੰਤ ਨੂੰ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ, ਉਨ੍ਹਾਂ ਦੀ ਥਾਂ ‘ਤੇ ਧਰੁਵ ਜੁਰੇਲ ਬੈਕਅੱਪ ਵਿਕਟਕੀਪਰ ਹੋਣਗੇ। ਸੰਜੂ ਸੈਮਸਨ ਰੈਗੂਲਰ ਵਿਕਟਕੀਪਰ ਵਜੋਂ ਖੇਡਣਗੇ। ਵਾਸ਼ਿੰਗਟਨ ਸੁੰਦਰ ਅਤੇ ਨਿਤੀਸ਼ ਕੁਮਾਰ ਰੈੱਡੀ ਨੂੰ ਵੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ, ਟੀ-20 ਸੀਰੀਜ਼ ਦਾ ਪਹਿਲਾ ਮੈਚ 22 ਜਨਵਰੀ ਨੂੰ ਖੇਡਿਆ ਜਾਵੇਗਾ। 3 ਵਨਡੇ ਸੀਰੀਜ਼ 6 ਫਰਵਰੀ ਤੋਂ ਸ਼ੁਰੂ ਹੋਵੇਗੀ। ਵਨਡੇ ਸੀਰੀਜ਼ ਅਤੇ ਚੈਂਪੀਅਨਸ ਟਰਾਫੀ ਲਈ ਭਾਰਤੀ ਟੀਮ ਦਾ ਐਲਾਨ ਨਹੀਂ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button