PunjabPunjabTop News

DSP ਗੁਰਸ਼ੇਰ ਸਿੰਘ ਸੰਧੂ ਦਰਜ ਪਰਚੇ ਨੂੰ ਲੈ ਪਹੁੰਚਿਆ ਹਾਈਕੋਰਟ

ਬਰਖ਼ਾਸਤ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੇ ਖ਼ਿਲਾਫ਼ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਮੁਹਾਲੀ ਵਿਖੇ ਗੰਭੀਰ ਦੋਸ਼ਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਨੰਬਰ 33 ਵਿੱਚ ਸੰਧੂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 417, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13/2 ਤਹਿਤ ਕੇਸ ਦਰਜ ਕੀਤਾ ਗਿਆ ਹੈ।ਲਾਰੈਂਸ ਦੀ ਪੁਲਿਸ ਹਿਰਾਸਤ ਇੰਟਰਵਿਊ ਦੇ ਮਾਮਲੇ ਵਿੱਚ ਬਰਖਾਸਤ ਡੀਐਸਪੀ ਗੁਰਸ਼ੇਰ ਸਿੰਘ ਅੰਡਰ ਗਰਾਊਂਡ ਚੱਲ ਰਹੇ ਹਨ। ਇਸ ਦੇ ਨਾਲ ਹੀ ਹੁਣ ਉਨ੍ਹਾਂ ਨੇ 2024 ਵਿੱਚ ਦਰਜ ਇੱਕ ਹੋਰ ਐਫਆਈਆਰ ਵਿੱਚ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਮੁੱਖ ਤੌਰ ‘ਤੇ ਉਨ੍ਹਾਂ ਦੇ ਪੱਖ ਤੋਂ ਦੋ ਦਲੀਲਾਂ ਦਿੱਤੀਆਂ ਗਈਆਂ ਹਨ।ਗੁਰਸ਼ੇਰ ਸਿੰਘ ਸਿੱਧੂ ਨੇ ਪਟੀਸ਼ਨ ਵਿੱਚ ਮੁੱਖ ਤੌਰ ‘ਤੇ ਦੋ ਦਲੀਲਾਂ ਦਿੱਤੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੁਹਾਲੀ ਦੇ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਉਸ ਦੇ ਖਿਲਾਫ ਦਰਜ ਐਫਆਈਆਰ ਗਲਤ ਹੈ। ਬਲਜਿੰਦਰ ਸਿੰਘ ਉਰਫ ਟਾਹਲਾ ਦੀ ਸ਼ਿਕਾਇਤ ਦੀ ਜਾਂਚ ਮੁਹਾਲੀ ਦੇ ਤਤਕਾਲੀ ਐਸਐਸਪੀ ਸੰਦੀਪ ਗਰਗ ਨੇ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button