PunjabTop News

ਪੰਜਾਬ ਸਰਕਾਰ ਨੇ ਪਨਬੱਸ ਦੇ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਤੱਕ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਪਨਬੱਸ ਦੇ ਆਊਟਸੋਰਸ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਤੱਕ ਦਾ ਵਾਧਾ ਕੀਤਾ ਹੈ। ਵਰਕਸ਼ਾਪਾਂ ਵਿੱਚ ਕੰਮ ਨਾ ਕਰਨ ਵਾਲੇ ਡਰਾਈਵਰਾਂ, ਕੰਡਕਟਰਾਂ ਅਤੇ ਕਰਮਚਾਰੀਆਂ ਨੂੰ ਇਸ ਦਾ ਸਿੱਧਾ ਫਾਇਦਾ ਹੋਵੇਗਾ। 1 ਨਵੰਬਰ 2024 ਤੱਕ ਇੱਕ ਸਾਲ ਪੂਰਾ ਕਰਨ ਵਾਲੇ ਕਰਮਚਾਰੀਆਂ ਨੂੰ ਇਹ ਲਾਭ ਮਿਲੇਗਾ। ਤਨਖਾਹਾਂ 1 ਨਵੰਬਰ ਤੋਂ ਵਾਧੇ ਨਾਲ ਦਿੱਤੀਆਂ ਜਾਣਗੀਆਂ।

ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣੀ ਸੀ ਪਰ ਮੁੱਖ ਮੰਤਰੀ ਦੀ ਗੈਰ-ਹਾਜ਼ਰੀ ਵਿੱਚ ਇਸ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਦੱਸਿਆ ਕਿ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਲਈ ਵੱਖਰੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਯੂਨੀਅਨ, ਸੇਵਾ ਨਿਯਮਾਂ ਤਹਿਤ ਰੈਗੂਲਰ ਕਰਨ ਲਈ ਫਾਈਲ ਤੁਰੰਤ ਐਡਵੋਕੇਟ ਜਨਰਲ ਪੰਜਾਬ ਨੂੰ ਭੇਜੀ ਜਾਵੇਗੀ। ਇਸੇ ਤਰ੍ਹਾਂ 25 ਜਨਵਰੀ ਨੂੰ ਟਰਾਂਸਪੋਰਟ ਮੰਤਰੀ ਸਮੇਤ ਉੱਚ ਅਧਿਕਾਰੀਆਂ ਨਾਲ ਕਾਨੂੰਨੀ ਨੁਕਤਿਆਂ ‘ਤੇ ਵਿਚਾਰ ਕਰਨ ਤੋਂ ਬਾਅਦ 3 ਫਰਵਰੀ ਤੱਕ ਯੂਨੀਅਨ ਨਾਲ ਦੁਬਾਰਾ ਮੀਟਿੰਗ ਕਰਕੇ ਨੀਤੀ ਨੂੰ ਸਰਬਸੰਮਤੀ ਨਾਲ ਲਾਗੂ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button