Breaking NewsPunjabTop News

ਕਿਸਾਨਾਂ ਦੇ ਕੱਲ੍ਹ ਵਾਲਾ ਦਿੱਲੀ ਕੂਚ ਪ੍ਰੋਗਰਾਮ ਹੋਇਆ ਮੁਲਤਵੀ

ਖਨੌਰੀ ਸਰਹੱਦ ’ਤੇ ਪਿਛਲੇ 54 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਸੰਘਰਸ਼ ਆਖਰਕਾਰ ਰੰਗ ਲਿਆ ਗਿਆ ਹੈ। ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫੀ ਸਮੇਤ 16 ਪ੍ਰਮੁੱਖ ਮੰਗਾਂ ਨੂੰ ਲੈ ਕੇ ਫਰਵਰੀ 2024 ਤੋਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਚੱਲ ਰਿਹਾ ਡੈੱਡਲਾਕ ਖਤਮ ਹੋ ਗਿਆ ਹੈ।ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਫਿਲਹਾਲ ਦਿੱਲੀ ਕੂਚ ਦਾ ਪ੍ਰੋਗਰਾਮ ਟਾਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਦਿੱਲੀ ਕੂਚ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਡੱਲਵਾਲ ਦਾ ਸਿਹਤ ਨੂੰ ਦੇਖਦੇ ਹੋਏ ਜਲਦ ਇਕ ਮੀਟਿੰਗ ਹੋਣੀ ਚਾਹੀਦੀ ਹੈ ਤੇ ਇਹ ਮੀਟਿੰਗ ਦਿੱਲੀ ਦੀ ਬਜਾਏ ਚੰਡੀਗੜ੍ਹ ਵਿਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button