ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕੇਂਦਰ ਸਰਕਾਰ ਦੇ ਨਾਲ ਅਗਲੇ ਮਹੀਨੇ ਦੀ 14 ਤਰੀਕ ਨੂੰ ਹੋਣ ਜਾ ਰਹੀ ਮੀਟਿੰਗ ਜੇ ਉਨ੍ਹਾਂ ਦੀ ਸਿਹਤ ਠੀਕ ਹੋਈ ਤਾਂ ਉਹ ਮੀਟਿੰਗ ਦਾ ਹਿੱਸਾ ਜਰੂਰ ਬਣਨਗੇ। ਬਿਆਨ ਵਿੱਚ ਇਹ ਵੀ ਕਿਹਾ ਕਿ ਉਹ ਮੀਟਿੰਗ ਵਿੱਚ ਜਾਣ ਜਾਂ ਨਾ ਜਾਣ, ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਕਿਉਂਕਿ ਸੰਘਰਸ਼ ਲੜ੍ਹ ਰਹੇ ਸਾਰੇ ਕਿਸਾਨ ਡੱਲੇਵਾਲ ਹੀ ਹਨ।ਡੱਲੇਵਾਲ ਨੇ ਕਿਹਾ ਕਿ ਉਸਦਾ ਮਰਨ ਵਰਤ ਜਾਰੀ ਰਹੇਗਾ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਹ ਬਹੁਤ ਵੱਡੀ ਲੜ੍ਹਾਈ ਹੈ, ਇਸ ਲਈ ਸਾਨੂੰ ਸਭ ਨੂੰ ਲੜ੍ਹਾਈ ਮਿਲ ਕੇ ਲੜਨੀ ਚਾਹੀਦੀ ਹੈ। ਦੂਜੇ ਪਾਸੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਬੀਤੇ ਦਿਨ ਕਿਹਾ ਸੀ ਕਿ ਡੱਲੇਵਾਲ ਨੂੰ ਮਰਨ ਵਰਤ ਛੱਡ ਦੇਣਾ ਚਾਹੀਦਾ ਹੈ।
14 ਫਰਵਰੀ ਤੋਂ ਹੋਣ ਵਾਲੀ ਮੀਟਿੰਗ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਮੈਂ ਮਰਨ ਵਰਤ ’ਤੇ ਨ ਬੈਠਦਾ ਤਾਂ ਸਰਕਾਰ ’ਤੇ ਦਬਾਅ ਨਹੀਂ ਪੈਣਾ ਸੀ। ਉਨ੍ਹਾਂ ਦਾ ਮਰਨ ਵਰਤ ਫਿਲਹਾਲ ਲਈ ਜਾਰੀ ਰਹੇਗਾ। ਦੂਜੇ ਪਾਸੇ ਮਰਨ ਵਰਤ ਖੋਲ੍ਹਣ ’ਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੇਰੇ ਕਿਸਾਨ ਨੇਤਾ ਸਾਥੀ ਕਹਿ ਰਹੇ ਹਨ ਪਰ ਇੰਨ੍ਹੇ ਵੱਡੇ ਅੰਦੋਲਨ ਨੂੰ ਇਸ ਤਰ੍ਹਾਂ ਨਾਲ ਖਤਮ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੇ ਮਰਨ ਵਰਤ ਨਹੀਂ ਰੱਖਿਆ ਹੁੰਦਾ ਤਾਂ ਸਰਕਾਰ ’ਤੇ ਦਬਾਅ ਨਹੀਂ ਪੈਂਦਾ, ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਹਾਰੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.