PunjabPunjabTop News

ਪਟਿਆਲਾ ਵਿਖੇ ਗਣਰਾਜ ਦਿਹਾੜੇ ਮੌਕੇ ਹੋਏ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਖੇ ਗਣਰਾਜ ਦਿਹਾੜੇ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਹਿੱਸਾ ਲਿਆ। ਜਿੱਥੇ ਮੁੱਖ ਮੰਤਰੀ ਨੇ ਕੌਮੀ ਝੰਡੇ ਨੂੰ ਲਹਿਰਾਇਆ ਅਤੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਸਕੂਲਾਂ ਅਤੇ ਕਾਲਜ਼ਾਂ ਦੇ ਵਿਦਿਆਰਥੀਆਂ ਵੱਲੋਂ ਵੀ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ।

ਮੁੱਖ ਮੰਤਰੀ ਨੇ ਸੂਬੇ ਅਤੇ ਦੇਸ਼ ਦੇ ਲੋਕਾਂ ਨੂੰ ਗਣਰਾਜ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਕਿਹਾ ਕਿ ਜੋ ਸਾਨੂੰ ਸੰਵਿਧਾਨ ਨੇ ਅਧਿਕਾਰ ਦਿੱਤੇ ਹਨ। ਅਸੀਂ ਉਹਨਾਂ ਅਧਿਕਾਰਾਂ ਦੀ ਵਰਤੋਂ ਦੇਸ਼ ਦੇ ਲੋਕਾਂ ਨੂੰ ਜਿੰਦਗੀ ਨੂੰ ਬੇਹਤਰ ਕਰ ਰਹੇ ਹਾਂ।

ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੋਡ ਸੇਫਟੀ ਫੋਰਸ ਨੇ ਵਧੀਆ ਕੰਮ ਕੀਤਾ ਹੈ। 258 ਜਾਨਾਂ ਬਚਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਸਰਕਾਰ ਸਿੱਖਿਆ ਦੇ ਖੇਤਰ ਵਿੱਚ ਚੰਗਾ ਕੰਮ ਕਰ ਰਹੀ ਹੈ। ਸਕੂਲਾਂ ਵਿੱਚ ਵਾਈਫਾਈ ਲਈ 29 ਕਰੋੜ ਰੁਪਏ ਰੱਖੇ ਗਏ ਹਨ। ਸਿੰਗਾਪੁਰ ਅਤੇ ਫਿਨਲੈਂਡ ਤੋਂ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button