PunjabPunjabTop News

ਇਲਾਹਾਬਾਦ ਕੁੰਭ ਚ ਭੀੜ ਦੇ ਪੈਰਾਂ ਥੱਲੇ ਆ 14 ਲੋਕਾਂ ਦੀ ਮੌਤ, ਚਾਰ ਦਰਜਨ ਤੋਂ ਵਧੇਰੇ ਜਖ਼ਮੀ

ਪ੍ਰਯਾਗਰਾਜ ਦੇ ਸੰਗਮ ਤੱਟ ਤੇ ਮੰਗਲਵਾਰ-ਬੁੱਧਵਾਰ ਦੀ ਰਾਤ ਕਰੀਬ ਡੇਢ ਵਜੇ ਭਗਦੜ ਮਚ ਗਈ। ਇਸ ਵਿੱਚ 14 ਤੋਂ ਵੱਧ ਲੋਕਾਂ ਦੀ ਮੌਤ ਦੀ ਖ਼ਬਰ ਹੈ। 50 ਤੋਂ ਵੱਧ ਜਖ਼ਮੀ ਹਨ। ਮਹਾਕੁੰਭ ‘ਚ ਮੌਨੀ ਮੱਸਿਆ ‘ਤੇ ਅੰਮ੍ਰਿਤ ਇਸ਼ਨਾਨ ਕਰਨ ਲਈ ਸੰਗਮ ਤੱਟ ‘ਤੇ ਭਾਰੀ ਭੀੜ ਇਕੱਠੀ ਹੋ ਗਈ ਹੈ। ਦੇਸ਼ ਦੇ ਹਰ ਕੋਨੇ ਤੋਂ ਲੋਕ ਇਲਾਹਾਬਾਦ ਪਹੁੰਚ ਰਹੇ ਹਨ। ਇਸ ਦੌਰਾਨ ਸੰਗਮ ਤੱਟ ‘ਤੇ ਅਚਾਨਕ ਤੜਥੱਲੀ ਦੀ ਸਥਿਤੀ ਪੈਦਾ ਹੋ ਗਈ ਜਿਸ ‘ਚ 50 ਦੇ ਕਰੀਬ ਲੋਕਾਂ ਦੇ ਜ਼ਖਮੀ ਹੋ ਗਏ।ਜ਼ਖਮੀਆਂ ਨੂੰ ਕੁੰਭ ਖੇਤਰ ਦੇ ਸੈਕਟਰ 2 ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਹਾਕੁੰਭਨਗਰ ਦੇ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ 300 ਮਾਹਿਰ ਡਾਕਟਰਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਹ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰ ਹਨ। ਹੁਣ ਤੱਕ ਦੋ ਲੱਖ ਤੋਂ ਵੱਧ ਮਰੀਜ਼ ਕੇਂਦਰੀ ਹਸਪਤਾਲ ਸਮੇਤ ਹੋਰ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਨਾਲ ਹੀ, ਹੁਣ ਤੱਕ 2.5 ਲੱਖ ਤੋਂ ਵੱਧ ਲੋਕਾਂ ਦੀ ਜਾਂਚ ਹੋ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button