PunjabPunjabTop News

ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ‘ਤੇ ਲੱਗ ਸਕਦਾ 5000 ਰੁਪਏ ਤੱਕ ਦਾ ਜੁਰਮਾਨਾ

ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ, ਸ਼੍ਰੀ ਵੀ.ਕੇ. ਜੰਜੂਆ ਨੇ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸਦਾ ਉਦੇਸ਼ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਤਹਿਤ ਨਾਗਰਿਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣਾ ਸੀ। ਇਸ ਮੌਕੇ ਕਮਿਸ਼ਨ ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ।ਜੰਜੂਆ ਨੇ ਐਕਟ ਅਧੀਨ ਅਪੀਲ ਅਥਾਰਟੀਆਂ ਵਜੋਂ ਵਧੀਕ ਡਿਪਟੀ ਕਮਿਸ਼ਨਰਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਉਨ੍ਹਾਂ ਅਧਿਕਾਰੀਆਂ ਵਿਰੁੱਧ ਅਪੀਲ ਦਾਇਰ ਕਰਨ ਦਾ ਅਧਿਕਾਰ ਹੈ ਜੋ ਸੇਵਾਵਾਂ ਵਿੱਚ ਦੇਰੀ ਕਰਦੇ ਹਨ ਜਾਂ ਇਨਕਾਰ ਕਰਦੇ ਹਨ। ਵਧੀਕ ਡਿਪਟੀ ਕਮਿਸ਼ਨਰ ਵੀ ਇਨ੍ਹਾਂ ਮਾਮਲਿਆਂ ਦਾ ਖੁਦ ਨੋਟਿਸ ਲੈ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਲਈ ਜ਼ਿੰਮੇਵਾਰ ਅਧਿਕਾਰੀਆਂ ‘ਤੇ 5000 ਰੁਪਏ ਤੱਕ ਦਾ ਜੁਰਮਾਨਾ ਲਗਾ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button