ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰਾਂ ਦੇ ਬਰਾਬਰ ਲਿਆਉਣ ਦੇ ਯਤਨਾਂ ਦੇ ਹਿੱਸੇ ਵਜੋਂ, ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਿਨ੍ਹਾਂ ਨੂੰ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਭੇਜਿਆ ਜਾਵੇਗਾ ਤਾਂ ਜੋ ਉਹ ਉਸ ਯੂਨੀਵਰਸਿਟੀ ਦੇ ਅਧਿਆਪਨ ਤਰੀਕਿਆਂ ਨੂੰ ਸਮਝ ਸਕਣ ਤਾਂ ਜੋ ਪੰਜਾਬ ਦੇ ਬੱਚੇ ਵੀ ਵਿਦੇਸ਼ਾਂ ਵਾਂਗ ਸਿੱਖਿਆ ਪ੍ਰਾਪਤ ਕਰ ਸਕਣ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀਪੀਈਓ, ਸੀਐਚਟੀ, ਐਚਟੀ) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਭੇਜਿਆ ਜਾਵੇਗਾ। ਇਸ 3 ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ, ਇੱਕ ਹਫ਼ਤੇ ਦੀ ਸਿਖਲਾਈ ਪੰਜਾਬ ਵਿੱਚ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਦੋ ਹਫ਼ਤਿਆਂ ਦੀ ਸਿਖਲਾਈ ਫਿਨਲੈਂਡ ਵਿੱਚ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇੱਛੁਕ ਅਧਿਆਪਕ 2 ਫਰਵਰੀ, 2025 ਨੂੰ ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in ‘ਤੇ ਔਨਲਾਈਨ ਅਪਲਾਈ ਕਰ ਸਕਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.