PunjabTop News

1992 ਨਾਲ ਸੰਬੰਧਿਤ ਝੂਠੇ ਪੁਲਿਸ ਮੁਕਾਬਲੇ ‘ਚ CBI ਅਦਾਲਤ ਨੇ ਥਾਣੇਦਾਰ ਤੇ ਏਐਸਆਈ ਦਿੱਤਾ ਦੋਸ਼ੀ ਕਰਾਰ

1992 ਨਾਲ ਸੰਬੰਧਿਤ ਝੂਠੇ ਪੁਲਿਸ ਮੁਕਾਬਲੇ ਵਿੱਚ ਸੀਬੀਆਈ ਦੀ ਮੋਹਾਲੀ ਸਥਿਤ ਅਦਾਲਤ ਨੇ ਦੋ ਤਤਕਾਲੀ ਪੁਲਿਸ ਮੁਲਾਜ਼ਮਾ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਦੋਸ਼ੀਆਂ ਦੀ ਪਛਾਣ ਪਰਸ਼ੋਤਮ ਸਿੰਘ( ਤਤਕਾਲੀ ਥਾਣੇਦਾਰ ਮਜੀਠਾ) ਅਤੇ ਗੁਰਭਿੰਦਰ ਸਿੰਘ ਤਤਕਾਲੀ ਏਐਸਆਈ ਵਜੋਂ ਵਜੋਂ ਹੋਈ ਹੈ। ਅਦਾਲਤ ਨੇ ਦੋਹਾਂ ਪੱਖਾਂ ਦੀਆਂ ਸਾਰੀਆਂ ਦਲੀਲਾਂ ਨੂੰ ਵਾਚਣ ਤੋਂ ਬਾਅਦ ਇਹਨਾਂ ਲਈ ਸਜ਼ਾ ਦਾ ਫ਼ੈਸਲਾ 4 ਫ਼ਰਵਰੀ ਨੂੰ ਮੁਕਰਰ ਕਰਨ ਦਾ ਹੁਕਮ ਸੁਣਾਇਆ ਹੈ।

ਵੇਰਵਿਆਂ ਅਨੁਸਾਰ ਇਨ੍ਹਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭੈਣੀ ਬਾਸਰਕੇ ਦੇ ਫ਼ੌਜੀ ਜਵਾਨ ਬਲਦੇਵ ਸਿੰਘ ਦੇਬਾ ਨੂੰ ਚੁੱਕ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਬਾਅਦ ਵਿੱਚ ਉਸ ਦਾ ਝੂਠਾ ਪੁਲਿਸ ਮੁਕਾਬਲਾ ਦਿਖਾ ਦਿੱਤਾ।

ਪ੍ਰਾਪਤ ਵੇਰਵਿਆਂ ਅਨੁਸਾਰ ਦੇਬਾ ਫ਼ੌਜ ਵਿੱਚੋਂ ਛੁੱਟੀ ਆਇਆ ਹੋਇਆ ਸੀ ਅਤੇ ਪੁਲਿਸ ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਉਸ ਦਾ ਐਨਕਾਊਂਟਰ ਕਰ ਦਿੱਤਾ।
ਦੂਜਾ ਮਾਮਲਾ ਵੀ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਹੈ ਜਿਸ ਵਿੱਚ ਕਿਸੇ ਪੁਲਿਸ ਪਾਰਟੀ ਨੇ 16 ਸਾਲ ਦੇ ਨਾਬਾਲਗ ਲਖਵਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਮਾਰ ਮੁਕਾਇਆ ਅਤੇ ਬਾਅਦ ਵਿੱਚ ਉਸਦਾ ਪੁਲਿਸ ਮੁਕਾਬਲਾ ਦਿਖਾ ਦਿੱਤਾ।

ਲਖਵਿੰਦਰ ਸਿੰਘ ਸੁਲਤਾਨਵਿੰਡ ਦਾ ਰਹਿਣ ਵਾਲਾ ਸੀ ਇਸ ਮਾਮਲੇ ਵਿੱਚ ਹੁਣ ਅਦਾਲਤ 4 ਫ਼ਰਵਰੀ ਨੂੰ ਦੋਹਾਂ ਤਤਕਾਲੀ/ਸਾਬਕਾ ਪੁਲਿਸ ਅਧਿਕਾਰੀਆਂ ਲਈ ਸਜ਼ਾ ਦਾ ਫ਼ਰਮਾਨ ਸੁਣਾਏਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button