PunjabPunjabTop News

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਸੁਣਵਾਈ ਚ ਨਹੀਂ ਹੋਇਆ ਕੋਈ ਨਿੱਜੀ ਰੂਪ ‘ਚ ਪੇਸ਼

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਅੱਜ ਫਰੀਦਕੋਟ ਅਦਾਲਤ ਵਿਚ ਹੋਈ, ਜਿਸ ਵਿਚ ਨਿੱਜੀ ਤੌਰ ‘ਤੇ ਕੋਈ ਨਾਮਜਦ ਹਾਜਰ ਨਹੀਂ ਹੋਇਆ। ਨਾਲ ਹੀ ਇਸ ਮਾਮਲੇ ‘ਚ ਦੋਸ਼ ਤੈਅ ਕਰਨ ਨੂੰ ਲੈ ਕੇ ਦੋਹਾਂ ਪੱਖਾਂ ਵਿਚਕਾਰ ਹੋਣ ਵਾਲੀ ਬਹਿਸ ਹੋ ਸਕੀ ਹੈ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 24 ਫਰਵਰੀ ਨੂੰ ਰੱਖੀ ਗਈ ਹੈ। ਹੁਣ ਅਗਲੀ ਸੁਣਵਾਈ ਤੇ ਹੀ ਪਤਾ ਚੱਲ ਸਕੇਗਾ ਕਿ ਦੋਸ ਤੈਅ ਕਰਨ ਨੂੰ ਲੈ ਕੇ ਬਹਿਸ ਹੋਵੇਗੀ ਜਾਂ ਨਹੀਂ।ਜਾਣਕਾਰੀ ਦਿੰਦੇ ਹੋਏ ਸਿਖ ਸੰਗਤਾਂ ਦੇ ਵਕੀਲ ਹਰਪਾਲ ਸਿੰਘ ਖਾਹਰਾ ਤੇ ਬਹਿਬਲਕਲਾਂ ਇਨਸਾਫ ਮੋਰਚੇ ਦੇ ਆਗੂ ਸੁਖਰਾਜ ਸਿੰਘ ਨੇ ਦੱਸਿਆ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਅਦਾਲਤ ਵੀ ਭੰਬਲਭੂਸੇ ਵਿਚ ਹੈ। ਇਸ ਮਾਮਲੇ ਵਿਚ ਹੁਣ ਤੱਕ ਕੁਝ ਵੀ ਕਾਰਵਾਈ ਨਹੀਂ ਹੋਈ। ਉਸ ਮਾਮਲੇ ਦੀ ਕਾਰਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ, ਪਰ ਜਿਸ ਮਾਮਲੇ ਵਿਚ ਫਰੀਦਕੋਟ ਅਦਾਲਤ ਵਿਚ ਸੁਣਵਾਈ ਚੱਲ ਰਹੀ ਹੈ।

ਉਸ ਮਾਮਲੇ ਨੂੰ ਤਬਦੀਲ ਕਰਨ ਸਬੰਧੀ ਕੋਈ ਅਪੀਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਨਹੀਂ ਪਾਈ ਗਈ। ਇਸ ਲਈ ਹਾਲੇ ਸਥਿਤੀ ਸਪਸ਼ਟ ਨਹੀਂ ਹੈ। ਇਸੇ ਲਈ ਅੱਜ ਇਸ ਮਾਮਲੇ ਵਿਚ ਸੁਣਵਾਈ ਨਹੀਂ ਹੋ ਸਕੀ। ਉਹਨਾਂ ਕਿਹਾ ਕਿ ਬਾਕੀ ਸਾਰਾ ਕੁਝ ਅਗਲੀ ਤਾਰੀਖ ਪੇਸ਼ੀ ‘ਤੇ ਹੀ ਪਤਾ ਲੱਗ ਸਕੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button