InternationalTop News

ਵੱਡੀ ਗਿਣਤੀ ‘ਚ ਹੁਣ ਬ੍ਰਿਟੇਨ ਤੋਂ ਕੱਢਿਆ ਜਾ ਰਿਹਾ ਪ੍ਰਵਾਸੀਆਂ ਨੂੰ ਬਾਹਰ

ਅਮਰੀਕਾ ਤੋਂ ਬਾਅਦ ਬ੍ਰਿਟੇਨ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਹਜ਼ਾਰਾਂ ਲੋਕ ਫੜੇ ਜਾ ਚੁੱਕੇ ਹਨ। ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਣ ਦੀ ਪ੍ਰਕਿਰਿਆ ਜਾਰੀ ਹੈ। ਹਾਲ ਹੀ ਵਿਚ ਅਮਰੀਕਾ ਨੇ 104 ਭਾਰਤੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਵਾਪਸ ਭੇਜਿਆ ਸੀ। ਹੁਣ ਬ੍ਰਿਟੇਨ ਵੀ ਇਸ ਮਾਮਲੇ ‘ਚ ਪਿੱਛੇ ਨਹੀਂ ਹੈ ਅਤੇ ਉਥੇ ਵੀ ਵੱਡੀ ਗਿਣਤੀ ‘ਚ ਪ੍ਰਵਾਸੀਆਂ ਨੂੰ ਦੇਸ਼ ‘ਚੋਂ ਬਾਹਰ ਕੱਢਿਆ ਜਾ ਰਿਹਾ ਹੈ।

ਯੂਕੇ ਨੇ ਅਮਰੀਕਾ ਦੀ ਟਰੰਪ ਸਰਕਾਰ ਦੀ ਤਰਜ਼ ’ਤੇ ਹੁਣ ਤੱਕ ਗੈਰਕਾਨੂੰਨੀ ਪਰਵਾਸੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ 16,400 ਵਿਅਕਤੀਆਂ ਨੂੰ ਡਿਪੋਰਟ ਕੀਤਾ ਹੈ। ਇਨ੍ਹਾਂ ਵਿਚ ਗੈਰਕਾਨੂੰਨੀ ਪਰਵਾਸੀਆਂ ਦੇ ਨਾਲ ਵਿਦੇਸ਼ੀ ਅਪਰਾਧੀ ਵੀ ਸ਼ਾਮਲ ਹਨ।

ਯੂਕੇ ਸਰਕਾਰ ਨੇ ਮੁਲਕ ਵਿਚ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰ ਰਹੇ ਲੋਕਾਂ ਨੂੰ ਕਾਬੂ ਕਰਨ ਲਈ ਪਿਛਲੇ ਸਮੇਂ ਵਿਚ ਵੱਡੇ ਪੱਧਰ ਉਤੇ ਛਾਪੇ ਮਾਰੇ ਹਨ। ਯੁੂਕੇ ਪੁਲਿਸ ਨੇ ਜਿਨ੍ਹਾਂ ਥਾਵਾਂ ਨੂੰ ਨਿਸ਼ਾਨਾ ਬਣਾਇਆ, ਉਨ੍ਹਾਂ ਵਿਚ ਭਾਰਤੀ ਰੈਸਟੋਰੈਂਟ, ਨੇਲ ਬਾਰਜ਼, ਸਟੋਰ ਤੇ ਕਾਰ ਵਾਸ਼ਿਜ਼ ਸ਼ਾਮਲ ਹਨ, ਕਿਉਂਕਿ ਬਹੁਤੇ ਪਰਵਾਸੀ ਕਾਮੇ ਇਥੇ ਹੀ ਕੰਮ ਕਰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button