EntertainmentTop News

ਗਾਇਕਾ ਜੈਸਮੀਨ ਸੈਂਡਲਸ ਖਿਲਾਫ਼ ਡੀਜੀਪੀ ਨੂੰ ਸ਼ਕਾਇਤ, ਕਿਹਾ ਗੀਤ ਚ ਅਸ਼ਲੀਲ ਸ਼ਬਦਾਂ ਦੀ ਵਰਤੋਂ

ਪੰਜਾਬੀ ਗਾਇਕਾ ਜੈਸਮੀਨ ਕੌਰ ਉਰਫ਼ ਜੈਸਮੀਨ ਸੈਂਡਲਸ ਆਪਣੇ ਨਵੇਂ ਗੀਤ ਨੂੰ ਲੈ ਕੇ ਵਿਵਾਦਾਂ ‘ਚ ਘਿਰ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕਾਲਤ ਕਰਨ ਵਾਲੇ ਚੰਡੀਗੜ੍ਹ ਦੇ ਇੱਕ ਵਕੀਲ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਸ਼ਿਕਾਇਤ ਭੇਜੀ ਹੈ। ਸ਼ਿਕਾਇਤ ਵਿੱਚ ਜੈਸਮੀਨ ਉੱਤੇ ਆਪਣੇ ਗਾਣੇ ਵਿੱਚ ਗਲਤ ਸ਼ਬਦਾਂ ਦੀ ਵਰਤੋਂ ਕਰਨ ਦਾ ਦੋਸ਼ ਲਗਾਇਆ ਗਿਆ ਹੈ।

ਸ਼ਿਕਾਇਤਕਰਤਾ ਵਕੀਲ ਡਾ. ਸੁਨੀਲ ਮਲਹਨ ਨੇ ਕਿਹਾ, “ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਦਾ ਇੱਕ ਗਾਣਾ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰ ਰਹੀ ਹੈ। ਇਹ ਸ਼ਿਕਾਇਤ ਪੰਜਾਬ ਪੁਲਿਸ ਦੇ ਡੀ. ਜੀ. ਪੀ. ਅਤੇ ਜਲੰਧਰ ਪੁਲਿਸ ਕਮਿਸ਼ਨਰ ਨੂੰ ਵੀ ਭੇਜੀ ਗਈ ਹੈ।

ਇਹ ਸ਼ਿਕਾਇਤ 7 ਫਰਵਰੀ ਨੂੰ ਪੁਲਿਸ ਨੂੰ ਭੇਜੀ ਗਈ ਸੀ। ਹਾਲਾਂਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਲਾਂਕਿ ਅੱਜ (19 ਫਰਵਰੀ) ਸ਼ਿਕਾਇਤ ਦੀ ਇੱਕ ਕਾਪੀ ਵਾਇਰਲ ਹੋ ਗਈ

ਵਕੀਲ ਡਾ. ਸੁਨੀਲ ਮਲਹਨ ਨੇ ਕਿਹਾ ਕਿ ਗੀਤ ਵਿੱਚ ਵਰਤੇ ਗਏ ਸ਼ਬਦ ਸਮਾਜ ਨੂੰ ਗਲਤ ਰਸਤੇ ‘ਤੇ ਲੈ ਜਾਂਦੇ ਹਨ। ਜਿਸ ਕਾਰਨ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਅਤੇ ਉਸ ਦੇ ਮੈਨੇਜਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button