ਸਟੱਡੀ ਅਤੇ ਵਰਕ ਪਰਮਿਟ ਵਰਗੇ ਅਸਥਾਈ ਰਿਹਾਇਸ਼ੀ ਵੀਜ਼ੇ ਨੂੰ ਸਿੱਧੇ ਤੌਰ ਉਤੇ ਰੱਦ ਕਰ ਸਕਣਗੇ ਕੈਨੇਡਾ ਦੇ ਇਮੀਗ੍ਰੇਸ਼ਨ ਅਧਿਕਾਰੀ

ਕੈਨੇਡਾ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਸਖ਼ਤ ਕਰ ਦਿੱਤਾ ਹੈ। ਨਵੇਂ ਨਿਯਮਾਂ ਦੇ ਤਹਿਤ ਬਾਰਡਰ ਅਤੇ ਇਮੀਗ੍ਰੇਸ਼ਨ ਅਧਿਕਾਰੀ ਹੁਣ ਸਟੱਡੀ ਅਤੇ ਵਰਕ ਪਰਮਿਟ ਵਰਗੇ ਅਸਥਾਈ ਰਿਹਾਇਸ਼ੀ ਵੀਜ਼ੇ ਨੂੰ ਸਿੱਧੇ ਤੌਰ ਉਤੇ ਰੱਦ ਕਰ ਸਕਣਗੇ। ਇਹ ਤਬਦੀਲੀਆਂ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਦੁਆਰਾ ਲਾਗੂ ਕੀਤੀਆਂ ਗਈਆਂ ਹਨ। ਇਹ ਨਿਯਮ 31 ਜਨਵਰੀ, 2025 ਤੋਂ ਲਾਗੂ ਹੋ ਗਏ ਹਨ ਅਤੇ ਕੈਨੇਡਾ ਗਜ਼ਟ II ਵਿਚ ਵੀ ਪ੍ਰਕਾਸ਼ਿਤ ਕੀਤੇ ਗਏ ਹਨ।
ਆਈਆਰਸੀਸੀ ਨੇ ਇਸ ਮਾਮਲੇ ਵਿਚ ਇਕ ਬਿਆਨ ਜਾਰੀ ਕੀਤਾ ਹੈ। ਆਪਣੇ ਬਿਆਨ ਵਿਚ IRCC ਨੇ ਕਿਹਾ, “ਅਸੀਂ ਪ੍ਰਕਿਰਿਆਵਾਂ ਵਿੱਚ ਸੁਧਾਰ ਕਰਨਾ ਜਾਰੀ ਰੱਖਾਂਗੇ ਅਤੇ ਸਰਹੱਦ ਨੂੰ ਸੁਰੱਖਿਅਤ ਕਰਨ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਦੀ ਸੁਰੱਖਿਆ ਲਈ ਉਪਕਰਣਾਂ ਵਿਚ ਨਿਵੇਸ਼ ਕਰਨਾ ਜਾਰੀ ਰੱਖਾਂਗੇ।” ਨਵੇਂ ਨਿਯਮਾਂ ਤਹਿਤ ਅਧਿਕਾਰੀ ਇਲੈਕਟ੍ਰਾਨਿਕ ਟਰੈਵਲ ਅਥਾਰਾਈਜ਼ੇਸ਼ਨ (ਈਟੀਏ) ਅਤੇ ਪਰਮਾਨੈਂਟ ਰੈਜ਼ੀਡੈਂਸ ਵੀਜ਼ਾ (ਟੀਆਰਵੀ) ਨੂੰ ਰੱਦ ਕਰ ਸਕਦੇ ਹਨ। ਹਾਲਾਂਕਿ, ਇਹ ਉਦੋਂ ਹੋ ਸਕਦਾ ਹੈ ਜੇਕਰ ਕੋਈ ਵਿਅਕਤੀ ਅਯੋਗ ਹੈ ਜਾਂ ਗਲਤ ਜਾਣਕਾਰੀ ਪ੍ਰਦਾਨ ਕਰਦਾ ਹੈ ਜਾਂ ਉਸ ਦਾ ਅਪਰਾਧਿਕ ਰਿਕਾਰਡ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.