PunjabTop News

ਖਨੌਰੀ ਸ਼ੰਭੂ ਬਾਰਡਰ ਮਗਰੋਂ ਕਿਸਾਨ ਆਗੂਆਂ ਦੇ ਘਰਾਂ ’ਚ ਦੇਰ ਰਾਤ ਹੋਈ ਛਾਪੇਮਾਰੀ

ਸ਼ੰਭੂ ਬਾਰਡਰ ਤੇ ਖਨੌਰੀ ਬਾਰਡਰਾਂ ਉਤੇ ਚੱਲ ਰਹੇ ਮੋਰਚਿਆਂ ਨੂੰ ਪੁਲਿਸ ਵੱਲੋਂ ਉਖੇੜਿਆ ਗਿਆ ਹੈ ਉਥੇ ਹੀ ਜ਼ਿਲ੍ਹਾ ਮੋਗਾ ਵਿੱਚ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰਨ ਲਈ ਪਿੰਡ ਸ਼ਾਹ ਵਾਲਾ,ਧਰਮ ਸਿੰਘ ਵਾਲਾ,ਖੋਸਾ ਰਣਧੀਰ, ਤਲਵੰਡੀ ਮੱਲੀਆਂ,ਡੇਮਰੂ ਕਲਾ, ਪੱਤੋਂ ਆਦਿ ਪਿੰਡਾਂ ਵਿੱਚ ਵੀ ਪੁਲਿਸ ਵੱਲੋਂ ਛਾਪੇ ਮਾਰੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸਨ। ਪਰ ਬੁੱਧਵਾਰ ਨੂੰ ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੰਜਾਬ-ਹਰਿਆਣਾ ਸ਼ੰਭੂ ਸਰਹੱਦ ’ਤੇ ਕਿਸਾਨਾਂ ਵੱਲੋਂ ਬਣਾਏ ਆਰਜ਼ੀ ਪਲੇਟਫਾਰਮ ਤੋਂ ਪੱਖੇ ਵੀ ਹਟਾ ਦਿੱਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button