IndiaTop News

ਸਾਬਕਾ ਆਈਏਐੱਸ ਟ੍ਰੇਨੀ ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ ਸੁਪਰੀਮ ਕੋਰਟ ਨੇ 21 ਅਪ੍ਰੈਲ ਤੱਕ ਲਗਾਈ ਰੋਕ

ਸਾਬਕਾ ਆਈਏਐੱਸ ਟ੍ਰੇਨੀ ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ ਸੁਪਰੀਮ ਕੋਰਟ ਨੇ 21 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਹੈ। ਇਸੇ ਦਿਨ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਹਾਈ ਕੋਰਟ ਤੋਂ ਪੇਸ਼ਗੀ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਖੇਡਕਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। 15 ਜਨਵਰੀ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ। ਇਸ ਨੂੰ ਸਮੇਂ-ਸਮੇਂ ’ਤੇ ਵਧਾਇਆ ਵੀ ਗਿਆ। ਉਨ੍ਹਾਂ ’ਤੇ ਸਿਵਿਲ ਸੇਵਾ ਪ੍ਰੀਖਿਆ ’ਚ ਧੋਖਾਧੜੀ ਕਰਨ ਤੇ ਗ਼ਲਤ ਢੰਗ ਨਾਲ ਓਬੀਸੀ ਤੇ ਦਿਵਿਆਂਗ ਕੋਟੇ ਦਾ ਲਾਭ ਲੈਣ ਦਾ ਦੋਸ਼ ਹੈ। ਪੂਜਾ ਖੇਡਕਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਦਿੱਲੀ ਸਰਕਾਰ ਵੱਲੋਂ ਦਾਖ਼ਲ ਜਵਾਬ ਦਾ ਜਵਾਬ ਪੇਸ਼ ਕਰ ਦਿੱਤਾ ਗਿਆ ਹੈ ਪਰ ਇਹ ਰਿਕਾਰਡ ’ਤੇ ਨਹੀਂ ਆਇਆ ਹੈ। ਇਸ ’ਤੇ ਜਸਟਿਸ ਬੀਵੀ ਨਾਗਰਤਨਾ ਤੇ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਮਾਮਲੇ ਨੂੰ 21 ਅਪ੍ਰੈਲ ਨੂੰ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ। ਇਸ ਤੋਂ ਇਲਾਵਾ ਅਦਾਲਤ ਦੀ ਰਜਿਸਟ੍ਰੀ ਤੋਂ ਸਰਟੀਫਾਈ ਕਰਨ ਲਈ ਕਿਹਾ ਹੈ ਕਿ ਕੀ ਖੇਡਕਰ ਦਾ ਦਿੱਤਾ ਜਵਾਬ ਦਾਖਲ ਕੀਤਾ ਗਿਆ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button