ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ 11 ਵਜੇ ਐਮਰਜੈਂਸੀ ਮੀਟਿੰਗ

CM ਭਗਵੰਤ ਮਾਨ ਨੇ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ। ਕਸ਼ਮੀਰ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਸੁਰੱਖਿਆ ਪ੍ਰਬੰਧਾਂ ਸਬੰਧੀ ਵੱਡੀ ਮੀਟਿੰਗ ਬੁਲਾਈ ਗਈ ਹੈ। ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਰੱਖਣ ‘ਤੇ ਜ਼ੋਰ ਦਿੱਤਾ ਜਾਵੇਗਾ। ਇਹ ਮੀਟਿੰਗ ਸੀਐੱਮ ਰਿਹਾਈਸ਼ ਤੇ ਸਵੇਰੇ 11 ਵੱਜੇ ਹੋਵੇਗੀ, ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੂਬੇ ਦੇ ਵਿੱਚ ਵੀ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਨੇ ਪੰਜਾਬ ਦੀਆਂ ਹੋਰ ਰਾਜਾਂ ਨਾਲ ਲੱਗਦੀਆਂ ਸਰਹੱਦਾਂ, ਖਾਸ ਕਰਕੇ ਪਠਾਨਕੋਟ ਦੇ ਇਲਾਕੇ ਵਿੱਚ ਵਿਸ਼ੇਸ਼ ਜਾਂਚ ਅਤੇ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਦੇਰ ਸ਼ਾਮ ਪਠਾਨਕੋਟ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਜਾਂਚ ਕੀਤੀ ਗਈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਪੁਲਿਸ ਥਾਣਿਆਂ ਨੂੰ ਵੀ ਅਲਰਟ ਰਹਿਣ ਲਈ ਕਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.