PunjabTop News

ਕਪੂਰਥਲਾ ਜ਼ਿਲ੍ਹਾ ਪੁਲਿਸ ਨੇ ਪਾਸਟਰ ਬਜਿੰਦਰ ਨੂੰ ਗ੍ਰਿਫ਼ਤਾਰ ਕਰ ਭੇਜਿਆ ਨਿਆਂਇਕ ਹਿਰਾਸਤ ‘ਚ

ਔਰਤ ਨੇ 28 ਫਰਵਰੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਵਿੱਚ ਔਰਤ ਨੇ ਇਲਜ਼ਾਮ ਲਗਾਇਆ ਸੀ ਕਿ ਪਾਦਰੀ ਬਜਿੰਦਰ ਨੇ 2020 ਤੋਂ ਬਾਅਦ ਕਈ ਵਾਰ ਉਸਨੂੰ ਅਸ਼ਲੀਲ ਮੈਸੇਜ ਭੇਜੇ ਸਨ ਅਤੇ ਅਣਉਚਿਤ ਢੰਗ ਨਾਲ ਛੂਹਿਆ ਸੀ। ਡੀਐਸਪੀ ਸਬ-ਡਿਵੀਜ਼ਨ ਦੀਪਕਰਨ ਸਿੰਘ ਨੇ ਪੁਸ਼ਟੀ ਕੀਤੀ ਕਿ 28 ਫਰਵਰੀ ਨੂੰ ਦਰਜ ਕੀਤੇ ਗਏ ਮਾਮਲੇ ਵਿੱਚ ਪੋਕਸੋ ਐਕਟ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ।

ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਇਸ ਮਾਮਲੇ ਦੀ ਜਾਂਚ ਲਈ ਐਸਪੀ-ਫਗਵਾੜਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਦਰੀ ਬਜਿੰਦਰ 2018 ਦੇ ਇੱਕ ਬਲਾਤਕਾਰ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਡੀਐਸਪੀ ਨੇ ਪੁਸ਼ਟੀ ਕੀਤੀ ਕਿ ਬਜਿੰਦਰ ਨੂੰ ਦੇਰ ਰਾਤ ਕਪੂਰਥਲਾ ਲਿਆਂਦਾ ਗਿਆ ਸੀ। ਫਿਰ ਉਸਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button