IndiaTop News

ਅਸ਼ਲੀਲ ਸਮੱਗਰੀ ’ਤੇ 9 ਓ.ਟੀ.ਟੀ. ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਜਾਰੀ

ਅੱਜ ਸੁਪਰੀਮ ਕੋਰਟ ਨੇ ਇਕ ਪਟੀਸ਼ਨ ’ਤੇ ਸੁਣਵਾਈ ਕੀਤੀ, ਜਿਸ ਵਿਚ ਅਸ਼ਲੀਲ ਸਮੱਗਰੀ ਦੀ ਆਨਲਾਈਨ ਸਟਰੀਮਿੰਗ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਕੇਂਦਰ ਸਰਕਾਰ ਅਤੇ 9 ਓ.ਟੀ.ਟੀ. ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਜਸਟਿਸ ਬੀ.ਆਰ. ਗਵਈ ਅਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਪਟੀਸ਼ਨ ਇਕ ਗੰਭੀਰ ਚਿੰਤਾ ਪੈਦਾ ਕਰਦੀ ਹੈ। ਕੇਂਦਰ ਨੂੰ ਇਸ ’ਤੇ ਕੁਝ ਕਾਰਵਾਈ ਕਰਨ ਦੀ ਲੋੜ ਹੈ। ਇਹ ਮਾਮਲਾ ਕਾਰਜਪਾਲਿਕਾ ਜਾਂ ਵਿਧਾਨਪਾਲਿਕਾ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ। ਸਾਡੇ ਉੱਤੇ ਇਹ ਵੀ ਦੋਸ਼ ਹਨ ਕਿ ਅਸੀਂ ਕਾਰਜਪਾਲਿਕਾ ਦੇ ਅਧਿਕਾਰ ਖੇਤਰ ਵਿਚ ਦਖਲ ਦਿੰਦੇ ਹਾਂ, ਫਿਰ ਵੀ, ਅਸੀਂ ਨੋਟਿਸ ਜਾਰੀ ਕਰ ਰਹੇ ਹਾਂ। ਕੇਂਦਰ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਓ.ਟੀ.ਟੀ. ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਮੱਗਰੀ ਸੰਬੰਧੀ ਕੁਝ ਨਿਯਮ ਪਹਿਲਾਂ ਹੀ ਮੌਜੂਦ ਹਨ। ਸਰਕਾਰ ਹੋਰ ਨਵੇਂ ਨਿਯਮ ਲਾਗੂ ਕਰਨ ’ਤੇ ਵਿਚਾਰ ਕਰ ਰਹੀ ਹੈ। ਪਟੀਸ਼ਨਕਰਤਾ ਵਲੋਂ ਵਕੀਲ ਵਿਸ਼ਨੂੰ ਸ਼ੰਕਰ ਜੈਨ ਪੇਸ਼ ਹੋਏ।

ਸੁਪਰੀਮ ਕੋਰਟ ਵਿਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਨੂੰ ਓ.ਟੀ.ਟੀ. ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਸ਼ਲੀਲ ਸਮੱਗਰੀ ’ਤੇ ਪਾਬੰਦੀ ਲਗਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਪਟੀਸ਼ਨਕਰਤਾ ਦਾ ਤਰਕ ਹੈ ਕਿ ਅਜਿਹੀ ਸਮੱਗਰੀ ਦਾ ਨੌਜਵਾਨਾਂ ਅਤੇ ਸਮਾਜ ’ਤੇ ਮਾੜਾ ਪ੍ਰਭਾਵ ਪੈਂਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button