PunjabTop News

ਪੰਜਾਬ ”ਚ ਵੱਡੇ ਰੇਲ ਹਾਦਸੇ ਦੀ ਸਾਜ਼ਿਸ਼! ਸ੍ਰੀ ਹੇਮਕੁੰਟ ਐਕਸਪ੍ਰੈੱਸ ਦੇ ਯਾਤਰੀਆਂ ਨਾਲ ਹੋ ਜਾਣੀ ਸੀ ਅਣਹੋਣੀ।

ਟਾਂਡਾ ਉੜਮੁੜ ਜਲੰਧਰ-ਜੰਮੂ ਰੇਲਵੇ ਮਾਰਗ ‘ਤੇ ਕਿਸੇ ਵੱਡੀ ਸਾਜ਼ਿਸ਼ ਤਹਿਤ ਰੇਲ ਹਾਦਸਾ ਕਰਵਾਉਣ ਦੀ ਨੀਅਤ ਨਾਲ ਅਣਪਛਾਤੇ ਲੋਕਾਂ ਵੱਲੋਂ ਪੱਥਰ ਅਤੇ ਰਾਡਾਂ ਦੇ ਕੇ ਰੇਲਵੇ ਟਰੈਕ ਨੂੰ ਨੁਕਸਾਨ ਪਹੁੰਚਾਇਆ ਗਿਆ। ਇਹ ਵੱਡਾ ਹਾਦਸਾ ਉਸ ਸਮੇਂ ਟਲ਼ ਗਿਆ, ਜਦੋਂ ਰੇਲਵੇ ਨਾਈਟ ਦੀ ਟੀਮ ‘ਚ ਰੇਲਵੇ ਗਾਰਡ ਦੀ ਮੁਸ਼ਤੈਦੀ ਕਾਰਨ ਸਮੇਂ ਸਿਰ ਰੇਲਵੇ ਟਰੈਕ ਨੂੰ ਨੁਕਸਾਨ ਪਹੁੰਚਾਏ ਜਾਣ ਦਾ ਪਤਾ ਲੱਗ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਰੇਲਵੇ ਸਟੇਸ਼ਨ ਟਾਂਡਾ ਦੇ ਸਟੇਸ਼ਨ ਮਾਸਟਰ ਤੇ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਚੰਡੀਗੜ੍ਹ ਕਲੋਨੀ ਨਜ਼ਦੀਕ ਰੇਲਵੇ ਟਰੈਕ ‘ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਹਰਿਦੁਆਰ ਤੋਂ ਜੰਮੂ ਜਾ ਰਹੀ ਸ੍ਰੀ ਹੇਮਕੁੰਟ ਐਕਸਪ੍ਰੈੱਸ ਨੂੰ ਨੁਕਸਾਨ ਪਹੁੰਚਾਉਣ ਦੇ ਮੰਤਵ ਨਾਲ ਰੇਲਵੇ ਟਰੈਕ ਵਿਚ ਰਾਡਾਂ ਤੇ ਪੱਥਰ ਦੇ ਕੇ ਨੁਕਸਾਨ ਪਹੁੰਚਾਇਆ ਗਿਆ ਸੀ। ਇਸ ਕਾਰਨ ਟਰੈਕ ਦਾ ਸਿਗਨਲ ਬਦਲਣ ਵਿਚ ਮੁਸ਼ਕਿਲ ਆ ਰਹੀ ਸੀ। ਜੇਕਰ ਸਮੇਂ ਸਿਰ ਅਧਿਕਾਰੀਆਂ ਵੱਲੋਂ ਮੁਸਤੈਦੀ ਨਾਲ ਕੰਮ ਨਾ ਲਿਆ ਜਾਂਦਾ ਤਾਂ ਸ੍ਰੀ ਹੇਮਕੁੰਟ ਐਕਸਪ੍ਰੈੱਸ ਟਰੇਨ ਨੂੰ ਵੱਡਾ ਨੁਕਸਾਨ ਹੋ ਸਕਦਾ ਸੀ। ਇਹ ਘਟਨਾ ਬੀਤੀ ਰਾਤ 2 ਵਜੇ ਦੀ ਦੱਸੀ ਜਾ ਰਹੀ। ਇਸ ਸਬੰਧੀ ਰਾਤ ਨੂੰ ਹੀ ਰੇਲਵੇ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਟਰੈਕ ਨੂੰ ਕਲੀਅਰ ਕਰਾਇਆ ਅਤੇ ਟਰੇਨਾਂ ਦੀ ਬਹਾਲੀ ਕਰਵਾਈ। ਇਸ ਸਬੰਧੀ ਫਿਰੋਜ਼ਪੁਰ ਰੇਲਵੇ ਵਿਭਾਗ ਤੋਂ ਪਹੁੰਚ ਕੇ ਉੱਚ ਅਧਿਕਾਰੀਆਂ ਨੇ ਘਟਨਾ ਦੀ ਬਾਰੀਕੀ ਨਾਲ ਜਾਂਚ ਆਰੰਭ ਕਰ ਦਿੱਤੀ ਹੈ ਅਤੇ ਅਤੇ ਇਸ ਘਟਨਾ ਪਿੱਛੇ ਕਿੰਨਾਂ ਲੋਕਾਂ ਦਾ ਹੱਥ ਹੈ ਇਸ ਦੀ ਵੀ ਜਾਂਚ ਪੜਤਾਲ ਰੇਲਵੇ ਪੁਲਸ ਵੱਲੋਂ ਸਾਂਝੇ ਤੌਰ ਤੇ ਕੀਤੀ ਜਾ ਰਹੀ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button