PunjabTop News

ਪੰਜਾਬ ਵਿੱਚ 30 ਮਈ ਦੀ ਛੁੱਟੀ; ਤਿੰਨ ਦਿਨ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ਵਿੱਚ 30 ਮਈ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 31 ਮਈ ਨੂੰ ਸ਼ਨੀਵਾਰ ਅਤੇ 1 ਜੂਨ ਨੂੰ ਐਤਵਾਰ ਹੋਣ ਕਰਕੇ ਲਗਾਤਾਰ 3 ਦਿਨਾਂ ਦੀ ਛੁੱਟੀ ਮਿਲ ਰਹੀਆਂ ਹਨ। ਜਿਸ ਕਾਰਨ ਲਗਾਤਰ ਤਿੰਨ ਛੁੱਟੀਆਂ ਹਨ। ਖ਼ਾਸ ਕਰਕੇ ਸਕੂਲਾਂ ਵਿੱਚ 2 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਰਹੀਆਂ ਹਨ,

ਪੰਜਾਬ ਵਿੱਚ, ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਕਾਰਨ 30 ਮਈ 2025 (ਸ਼ੁੱਕਰਵਾਰ) ਨੂੰ ਸਰਕਾਰੀ ਛੁੱਟੀ ਹੋਵੇਗੀ। ਪੰਜਵੇਂ ਸਿੱਖ ਗੁਰੂ, ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਇਸਨੂੰ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਕੀਤਾ ਹੈ।

ਪੰਜਾਬ ਸਰਕਾਰ ਨੇ ਇਸ ਦਿਨ ਵਿਦਿਆਰਥੀਆਂ ਅਤੇ ਕਰਮਚਾਰੀਆਂ ਲਈ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਕੂਲ, ਕਾਲਜ ਅਤੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਮਈ ਮਹੀਨੇ ਵਿੱਚ ਦੋ ਸਰਕਾਰੀ ਛੁੱਟੀਆਂ ਹਨ। ਇੱਕ 1 ਮਈ ਨੂੰ ਅਤੇ ਦੂਜਾ 30 ਮਈ ਨੂੰ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button