PunjabTop News

CIA ਸਟਾਫ਼ ‘ਚ ਤੈਨਾਤ ਮੁਲਾਜ਼ਮ ਦੀ ਗੋ.ਲੀ ਲੱਗਣ ਨਾਲ ਮੌ.ਤ

ਫਾਜ਼ਿਲਕਾ: ਫਾਜ਼ਿਲਕਾ ਦੇ ਸੀਆਈਏ (CIA) ਸਟਾਫ਼ ਵਿੱਚ ਤੈਨਾਤ ਸਰਪ੍ਰੀਤ ਸਿੰਘ ਦੀ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀ ਉਸ ਦੀ ਆਪਣੀ ਸਰਵਿਸ ਰਿਵਾਲਵਰ ਨਾਲ ਲੱਗੀ ਹੈ। ਹਾਲਾਂਕਿ ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਵਿੱਚ ਤਾਇਨਾਤ ਸਰਪ੍ਰੀਤ ਸਿੰਘ ਨੂੰ ਮੰਗਲਵਾਰ ਦੇਰ ਰਾਤ ਗੰਭੀਰ ਹਾਲਤ ਵਿੱਚ ਫਾਜ਼ਿਲਕਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਰੂਪਨਗਰ ਦੇ YouTube ਚੈਨਲ ਜਸਬੀਰ ਸਿੰਘ, ਜੋ “ਜਾਨ ਮਹਿਲ” ਖਿਲਾਫ਼ ਕੀਤੀ ਕਾਰਵਾਈ

ਸੂਚਨਾ ਮਿਲਣ ‘ਤੇ ਸਿਟੀ ਥਾਣਾ ਲੇਖਰਾਜ ਦੇ ਇੰਚਾਰਜ ਪੁਲਿਸ ਟੀਮ ਨਾਲ ਹਸਪਤਾਲ ਪਹੁੰਚੇ। ਉਨ੍ਹਾਂ ਦੱਸਿਆ ਕਿ ਸਰਪ੍ਰੀਤ ਸਿੰਘ ਨੂੰ ਉਸ ਦੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ। ਫ਼ਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਕਿਵੇਂ ਚਲੀ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ, ਜਿੱਥੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button