
ਬੱਸ ਸਟੈਂਡ ਮੁਕਤਸਰ ਸਾਹਿਬ ਉਤੇ ਬਾਹਰ ਸ਼ਿਵ ਸੈਨਾ ਵਰਕਰਾਂ ਵਲੋਂ ਲੰਘ ਰਹੇ ਕਾਰ ਸਵਾਰ ਸਿੱਖ ਨੌਜਵਾਨ ਨਾਲ ਕੁੱਟਮਾਰ ਕਰਨ ਅਤੇ ਕੱਪੜੇ ਪਾੜਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਜਥੇਬੰਦੀਆਂ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖਤ ਨੋਟਿਸ ਲਿਆ ਅਤੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਦਾਖਲ ਪੀੜਤ ਨੌਜਵਾਨ ਨਾਲ ਫੋਨ ਉਤੇ ਗੱਲਬਾਤ ਕੀਤੀ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਨਾਲ ਫੋਨ ਉਤੇ ਗੱਲਬਾਤ ਕੀਤੀ ਅਤੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਭਾਈ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੀ ਗਿਆਨੀ ਕੁਲਦੀਪ ਸਿੰਘ ਵਲੋਂ ਸਖਤ ਨਿਖੇਧੀ ਕੀਤੀ ਗਈ ਹੈ ਅਤੇ ਇਲਾਕੇ ਦੀਆਂ ਸਿੱਖ ਜਥੇਬੰਦੀਆਂ ਵਿਚ ਵੀ ਭਾਰੀ ਰੋਸ ਹੈ। ਮਨਮੀਤ ਸਿੰਘ ਢਿੱਲੋਂ ਐਸ.ਪੀ.(ਡੀ) ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਇਸ ਸਬੰਧ ਵਿਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੀੜਤ ਨੌਜਵਾਨ ਦੇ ਬਿਆਨਾਂ ਦੇ ਆਧਾਰ ਉਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.