PunjabTop News

ਕੰਚਨ ਕੁਮਾਰੀ ਦੀ ਮੌਤ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋ ਸਾਥੀ ਗ੍ਰਿਫਤਾਰ

ਬੀਤੇ ਕੱਲ੍ਹ ਬਠਿੰਡਾ ਵਿਖੇ ਇਕ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ‘ਚੋਂ ਸੋਸ਼ਲ ਮੀਡੀਆ ‘ਤੇ ਮਸ਼ਹੂਰ ਕੰਚਨ ਕੁਮਾਰੀ ਦੀ ਇਕ ਗੱਡੀ ‘ਚੋਂ ਮਿਲੀ ਲਾਸ਼ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਨੇ ਦੋ ਵਿਅਕਤੀ ਗ੍ਰਿਫਤਾਰ ਕੀਤੇ ਹਨ। ਇਹ ਵਿਅਕਤੀ ਨੌਜਵਾਨ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀਆਂ ਘਟਨਾ ਦੇ ਤੁਰੰਤ ਬਾਅਦ ਸੋਸ਼ਲ ਮੀਡੀਆ ‘ਤੇ ਕਮਲ ਦੇ ਕਤਲ ਦੀ ਜਿੰਮੇਵਾਰੀ ਕਬੂਲਣ ਸੰਬੰਧੀ ਤਸਵੀਰਾਂ ਜਨਤਕ ਹੋਈਆਂ ਸਨ। ਇਸ ਸੰਬੰਧੀ ਬਠਿੰਡਾ ਦੇ ਐਸ.ਐਸ.ਪੀ. ਅਮਨੀਤ ਕੌਂਡਲ ਪ੍ਰੈੱਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਅਮ੍ਰਿਤਪਾਲ ਸਿੰਘ ਮਹਿਰੋ ਕੰਚਨ ਕੁਮਾਰੀ ਦੇ ਘਰ ਗਿਆ ਤੇ ਬਠਿੰਡੇ ਕਿਸੇ ਸ਼ੋਰੂਮ ਦੀ ਪ੍ਰਮੋਸ਼ਨ ਲਈ ਆਖਿਆ। ਇਸ ਨੂੰ ਲੁਧਿਆਣੇ ਤੋਂ ਲਿਆਂਦਾ ਤੇ ਵਾਰਦਾਤ ਨੂੰ ਅੰਜ਼ਾਮ ਦੇ ਲਾਸ਼ ਨੂੰ ਗੱਡੀ ਚ ਰੱਖ ਪਾਰਕਿੰਗ ਚ ਗੱਡੀ ਖੜ੍ਹੀ ਕਰੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button