
ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਨੂੰ ਅੱਜ ਮੋਹਾਲੀ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਮਜੀਠਿਆ ਦੀ ਕੱਲ੍ਹ ਗ੍ਰਿਫ਼ਤਾਰੀ ਤੋਂ ਬਾਅਦ ਵਕੀਲਾਂ ਨੇ ਅਦਾਲਤ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇੱਕ ਘੰਟੇ ਤੱਕ ਉਨ੍ਹਾਂ ਨਾਲ ਮੁਲਾਕਾਤ ਕੀਤੀ। ਵਿਜੀਲੈਂਸ ਦੁਆਰਾ ਕੱਲ੍ਹ ਮਜੀਠਿਆ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ ਸੀ।
ਵਿਜੀਲੈਂਸ ਨੇ ਬਿਕਰਮ ਮਜੀਠਿਆ ‘ਤੇ ਜੋ ਕੇਸ ਦਰਜ ਕੀਤਾ ਹੈ, ਉਸ ਬਾਰੇ ‘ਚ ਦੱਸਿਆ ਗਿਆ ਹੈ ਕਿ ਇਹ ਸਾਲ 2021 ‘ਚ ਦਰਜ ਐਨਡੀਪੀਸੀ ਕੇਸ ਨੂੰ ਆਧਾਰ ਬਣਾ ਕੇ ਇਹ ਕਾਰਵਾਈ ਕੀਤੀ ਗਈ। ਇਸ ਦੇ ਮੁਤਾਬਕ ਮਜੀਠਿਆ ਨੇ 540 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਬਣਾਈ ਹੋਈ ਹੈ। ਉਨ੍ਹਾਂ ਦੇ ਬੈਂਕ ਖਾਤਿਆਂ ‘ਚ 161 ਕਰੋੜ ਰੁਪਏ ਜਮਾਂ ਹਨ ਤੇ 141 ਕਰੋੜ ਦਾ ਵਿਦੇਸ਼ੀ ਕੰਪਨੀਆਂ ਨਾਲ ਲੈਣ-ਦੇਣ ਹੈ।
ਇਸ ਤੋਂ ਇਲਾਵਾ ਵਿੱਤ ਰਿਕਾਰਡਾਂ ‘ਚ ਬਿਨਾਂ ਕਿਸੇ ਸੂਚਨਾ ਤੇ ਸਪੱਸ਼ਟੀਕਰਨ ਦੇ 236 ਕਰੋੜ ਰੁਪਏ ਦੀ ਰਕਮ ਸਾਹਮਣੇ ਆਈ ਹੈ। ਮਜੀਠਿਆ ਦੇ ਘਰ ‘ਚੋਂ 30 ਮੋਬਾਇਲ ਫ਼ੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, ਜਾਇਦਾਦ ਦੇ ਕਾਗਜ਼ ਤੇ ਹੋਰ ਕਈ ਚੀਜ਼ਾਂ ਮਿਲੀਆਂ ਹਨ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.