PunjabTop News

ਸ੍ਰੀ ਗੁਰੂ ਰਾਮਦਾਸ ਸਰਾਂ ‘ਚੋਂ ਇੱਕ ਬੱਚਾ ਅਗਵਾ, ਅੰਮ੍ਰਿਤਸਰ ਮੱਥਾ ਟੇਕਣ ਆਈ ਸੀ ਮਹਿਲਾ

ਸ੍ਰੀ ਗੁਰੂ ਰਾਮਦਾਸ ਰਾਏ ਵਿੱਚੋਂ ਇੱਕ ਬੱਚੇ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਤੋਂ ਸੁਸ਼ਮਾ ਦੇਵੀ ਨਾਮ ਦੀ ਇੱਕ ਔਰਤ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਆਈ ਸਨ। ਉਸ ਦੇ ਤਿੰਨ ਬੱਚੇ ਹਨ।ਬੱਚੇ ਨੂੰ ਅਗਵਾਹ ਕਰਨ ਆਈ ਮਹਿਲਾ ਨੇ ਸੁਸ਼ਮਾ ਦੇਵੀ ਨਾਲ ਦੋਸਤੀ ਕੀਤੀ। ਜਿਸ ਤੋਂ ਬਾਅਦ ਉਸ ਦੇ ਬੱਚੇ ਨੂੰ ਅਗਵਾ ਕਰਕੇ ਲੈ ਗਈ। ਇਸ ਮਹਿਲਾ ਦੀ ਬੱਚੇ ਨੂੰ ਅਗਵਾਹ ਕਰਨ ਦੀ ਸੀਸੀਟੀਵੀ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਅਗਵਾਹ ਕਰਨ ਆਈ ਮਹਿਲਾ ਨੂੰ ਕਾਬੂ ਕਰ ਲਿਆ ਹੈ। ਪੁਲਿਸ ਜਲਦ ਹੀ ਇਸ ਮਾਮਲੇ ਵਿੱਚ ਪ੍ਰੈਸ ਕਾਨਫਰੰਸ ਕਰ ਵੱਡੇ ਖੁਲਾਸੇ ਕਰ ਸਕਦੀ ਹੈ।

ਇਹ ਕੋਈ ਪਹਿਲੀ ਵਾਰ ਨਹੀਂ ਹੈ ਕਿ ਦਰਬਾਰ ਸਾਹਿਬ ਨੇੜੀਓਂ ਕੋਈ ਬੱਚਾ ਅਗਵਾਹ ਹੋਇਆ ਹੈ। ਇਸ ਤੋਂ ਪਹਿਲਾਂ ਵੀ ਦਰਬਾਰ ਸਾਹਿਬ ਕੋਲੋਂ ਕਈ ਵਾਰ ਬੱਚੇ ਅਗਵਾਹ ਹੋਏ ਹਨ। ਜਿਨ੍ਹਾਂ ਨੂੰ ਪੁਲਿਸ ਵੱਲੋਂ ਬਰਾਮਦ ਕਰ ਲਿਆ ਗਿਆ ਹੈ। ਦੱਸ ਦਈਏ ਕਿ ਦਰਬਾਰ ਸਾਹਿਬ ਵਿੱਚ ਪੰਜਾਬ ਪੁਲਿਸ ਦੇ ਨਾਲ-ਨਾਲ ਐਸਜੀਪੀਸੀ ਟਾਸਕ ਫੋਰਸ ਦੀ ਤੈਨਾਤੀ ਵੀ ਕੀਤੀ ਗਈ ਹੈ। ਤਾਕਿ ਕੋਈ ਵੀ ਸ਼ਰਾਰਤੀ ਵਿਅਕਤੀ ਕਿਸੇ ਅਨਸੁਖਾਵੀ ਘਟਨਾ ਨੂੰ ਅੰਜਾਮ ਨਾ ਦੇ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button