
ਫਿਰੋਜ਼ਪੁਰ: ਫਿਰੋਜ਼ਪੁਰ ਦੇ ਗੁਰੂ ਸਹਾਏ ਦੇ ਡੀਏਵੀ ਸਕੂਲ ਦੇ ਮੈਦਾਨ ਵਿੱਚ ਕ੍ਰਿਕਟ ਖੇਡਦੇ ਸਮੇਂ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਇਸਦੀ ਵੀਡਿੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਵਿਚ ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਖਿਡਾਰੀ ਛੱਕਾ ਮਾਰ ਕੇ ਆਪਣਾ ਫਿਫਟੀ ਪੂਰਾ ਕਰਨ ਤੋਂ ਬਾਅਦ ਆਪਣੇ ਸਾਥੀ ਨਾਲ ਹੱਥ ਮਿਲਾਉਣ ਜਾ ਰਿਹਾ ਸੀ। ਇਸ ਦੌਰਾਨ ਹੀ ਦਿਲ ਦਾ ਦੌਰਾ ਪੈਣ ਕਰਕੇ ਉਹ ਪਿੱਚ ‘ਤੇ ਮੂੰਹ ਭਾਰ ਡਿੱਗ ਗਿਆ। ਉਸ ਦੇ ਸਾਥੀ ਨੇ ਉਸ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ, ਪਰ ਉਹ ਬੇਹੋਸ਼ ਹੋ ਗਿਆ।
ਭਾਰੀ ਬਾਰਿਸ਼ ਦੇ ਚਲਦਿਆਂ ਹਿਮਾਚਲ ਦੀਆਂ ਵਿਦਿਅਕ ਸੰਸਥਾਵਾਂ ਬੰਦ
ਇਸ ਮਗਰੋਂ ਤੁਰੰਤ ਬਾਕੀ ਖਿਡਾਰੀ ਮੌਕੇ ‘ਤੇ ਪਹੁੰਚੇ ਤੇ ਉਸ ਨੂੰ ਸੀਪੀਆਰ ਦੇਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੂੰ ਹੋਸ਼ ਨਹੀਂ ਆਇਆ। ਇਸ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ। ਹਰਜੀਤ ਵਿਆਹਿਆ ਹੋਇਆ ਸੀ ਤੇ ਉਸ ਦਾ ਇੱਕ ਪੁੱਤਰ ਵੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.