
ਚੰਡੀਗੜ੍ਹ: ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬੀਤੀ ਦਿਨੀਂ ਉਨ੍ਹਾਂ ਵੱਲੋਂ ਹਾਈਕੋਰਟ ਵਿਚ SGPC ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿਚ ਉਨ੍ਹਾਂ ਨੂੰ ਹੈੱਡ ਗ੍ਰੰਥੀ ਦੇ ਅਹੁਦੇ ਤੋਂ ਫਾਰਗ ਕਰਨ ਦਾ ਖਿਲਾਫ ਖਦਸ਼ਾ ਜਤਾਇਆ ਗਿਆ ਸੀ, ਹੁਣ ਉਨ੍ਹਾਂ ਵੱਲੋਂ ਇਹ ਪਟੀਸ਼ਨ ਵਾਪਸ ਲੈ ਲਈ ਗਈ ਹੈ। ਇਸ ਦੀ ਜਾਣਕਾਰੀ ਬਕਾਇਦਾ ਉਨ੍ਹਾਂ ਵੱਲੋਂ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ। ਵੀਡੀਓ ਸੰਦੇਸ਼ ਵਿਚ ਗਿਆਨੀ ਰਘਬੀਰ ਸਿੰਘ ਨੇ ਕਿਹਾ ਕੀ ਜੋ ਸਿੱਖ ਜਥੇਬੰਦੀਆਂ ਵੱਲੋਂ ਰੋਸ ਜਤਾਇਆ ਗਿਆ ਸੀ ਉਸ ਦੇ ਚੱਲਦਿਆਂ ਪਟੀਸ਼ਨ ਵਾਪਸ ਲਈ ਗਈ ਹੈ।
ਛੱਕਾ ਮਾਰਦੇ ਹੀ ਖਿਡਾਰੀ ਦੀ ਹੋਈ ਮੌ/ਤ, ਵੀਡੀਓ
ਇਸ ਤੋਂ ਪਹਿਲਾਂ ਗਿਆਨੀ ਰਘਬੀਰ ਸਿੰਘ ‘ਤੇ ਭਾਜਪਾ ਨਾਲ ਮਿਲ ਕੇ ਚੱਲਣ ਦੇ ਇਲਜ਼ਾਮ ਵੀ ਲੱਗ ਚੁੱਕੇ ਹਨ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਹਿਣ ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਹੋਣ ਦੇ ਨਾਤੇ ਜਦੋਂ ਉਨ੍ਹਾਂ ਵੱਲੋਂ ਦੁਨਿਆਵੀ ਅਦਾਲਤ ਵਿਚ ਪਟੀਸ਼ਨ ਪਾਈ ਗਈ ਤਾਂ ਸਿੱਖ ਜਥੇਬੰਦੀਆਂ ਵੱਲੋਂ ਇਸ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਸੀ। ਇਥੋਂ ਤੱਕ ਕਿ ਕਈ ਆਗੂਆਂ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਇਹ ਸਿੱਖ ਮਰਿਆਦਾ ਦਾ ਉਲੰਘਣ ਹੈ। ਇਨ੍ਹਾਂ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਸੁਣਵਾਈ ਤੋਂ ਪਹਿਲਾਂ ਹੀ ਪਟੀਸ਼ਨ ਨੂੰ ਵਾਪਸ ਲੈ ਲਿਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.