PunjabPunjabTop News

ਥਾਣੋ ਚੋਂ ਮਿਲੀ ਕਬੱਡੀ ਖਿਡਾਰੀ ਦੀ ਲਾਸ਼; ਉੱਪਰ ਕਮਰੇ ‘ਚ ਪਈ ਸੀ ਮ੍ਰਿਤਕ ਦੇਹ, ਬਦਬੂ ਤੋਂ ਲੱਗਿਆ ਪਤਾ

ਜਲੰਧਰ ਦੇ ਸ਼ਾਹਕੋਟ ਥਾਣੇ ਵਿੱਚ ਉਸ ਵੇਲੇ ਹੜਕੰਪ ਮਚ ਜਦੋਂ ਥਾਣੇ ਦੇ ਉੱਪਰਲੇ ਹਿੱਸੇ ਦੇ ਇੱਕ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਸੜੀ ਹੋਈ ਲਾਸ਼ ਬਰਾਮਦ ਹੋਈ। ਮ੍ਰਿਤਕ ਦੀ ਪਛਾਣ 26 ਸਾਲਾ ਗੁਰਭੇਜ ਸਿੰਘ ਉਰਫ਼ ਭੀਜਾ ਵਜੋਂ ਹੋਈ ਹੈ। ਉਹ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦਾ ਰਹਿਣ ਵਾਲਾ ਹੈ।ਗੁਰਭੇਜ ਸਿੰਘ ਇੱਕ ਚੰਗਾ ਕਬੱਡੀ ਖਿਡਾਰੀ ਸੀ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਉਹ ਸ਼ਾਹਕੋਟ ਥਾਣੇ ਵਿੱਚ ਚਾਹ-ਪਾਣੀ ਪਿਲਾਉਣ ਦਾ ਕੰਮ ਕਰ ਰਿਹਾ ਸੀ। ਪਰਿਵਾਰ ਮੁਤਾਬਕ ਗੁਰਭੇਜ ਸਿੰਘ ਸ਼ੁੱਕਰਵਾਰ ਨੂੰ ਵੀ ਆਮ ਵਾਂਗ ਥਾਣੇ ਗਿਆ ਸੀ ਪਰ ਉਸ ਤੋਂ ਬਾਅਦ ਘਰ ਨਹੀਂ ਪਰਤਿਆ। ਪਰਿਵਾਰ ਉਸ ਦੀ ਭਾਲ ਕਰਦਾ ਰਿਹਾ ਪਰ ਕੋਈ ਸੁਰਾਗ ਨਹੀਂ ਮਿਲਿਆ।ਪੁਲਿਸ ਸਟੇਸ਼ਨ ਦੇ ਸਟਾਫ਼ ਨੂੰ ਵੀ ਤਿੰਨ ਦਿਨਾਂ ਤੱਕ ਉਸ ਦੀ ਕੋਈ ਖ਼ਬਰ ਨਹੀਂ ਸੀ। ਦੇਰ ਰਾਤ ਜਦੋਂ ਥਾਣੇ ਵਿੱਚ ਅਚਾਨਕ ਬਦਬੂ ਫੈਲ ਗਈ, ਤਾਂ ਜਦੋਂ ਪੁਲਿਸ ਵਾਲੇ ਛੱਤ ਵਾਲੇ ਕਮਰੇ ਵਿੱਚ ਪਹੁੰਚੇ, ਤਾਂ ਉਨ੍ਹਾਂ ਨੂੰ ਗੁਰਭੇਜ ਸਿੰਘ ਦੀ ਲਾਸ਼ ਪਈ ਮਿਲੀ। ਲਾਸ਼ ਤਿੰਨ ਦਿਨ ਪੁਰਾਣੀ ਸੀ ਅਤੇ ਬੁਰੀ ਤਰ੍ਹਾਂ ਸੜੀ ਹੋਈ ਸੀ।

ਸੂਚਨਾ ਮਿਲਣ ‘ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਨਕੋਦਰ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਅਤੇ ਬਾਅਦ ਵਿੱਚ ਅੰਤਿਮ ਸਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤਾ। ਅਤਿਮ ਸੰਸਕਾਰ ਸਮੇਂ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button