PunjabPunjabTop News

ਮਜੀਠੀਆ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, 29 ਜੁਲਾਈ ਨੂੰ ਹੋਵੇਗੀ ਸੁਣਵਾਈ

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ‘ਤੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ‘ਚ ਸੁਣਵਾਈ ਹੋਈ। ਇਸ ਦੌਰਾਨ ਪਟੀਸ਼ਨਰ ਦੇ ਵਕੀਲ ਨੇ ਕੇਸ ਮੁਲਤਵੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਾਲਾਤ ਬਦਲ ਗਏ ਹਨ ਅਤੇ ਮਜੀਠੀਆ ਨੂੰ 19 ਜੁਲਾਈ ਤਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ।ਇਹ ਵੀ ਦੱਸਿਆ ਗਿਆ ਕਿ ਪਟੀਸ਼ਨਕਰਤਾ ਹੁਣ ਆਪਣੀ ਪਟੀਸ਼ਨ ਬਦਲਣਾ ਚਾਹੁੰਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਕੇਸ ਮੁਲਤਵੀ ਕਰ ਦਿੱਤਾ। ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button