PunjabTop News

ਪੰਜਾਬ: ਅਗਲੇ 48 ਘੰਟਿਆਂ ‘ਚ ਬਾਰਿਸ਼ ਦੀ ਸੰਭਾਵਨਾ ਨਹੀਂ, 21 ਜੁਲਾਈ ਤੋਂ ਹੋਵੇਗਾ ਮੌਸਮ ‘ਚ ਬਦਲਾਅ

ਮੌਸਮ ਵਿਗਿਆਨ ਵਿਭਾਗ, ਚੰਡੀਗੜ੍ਹ ਕੇਂਦਰ ਦੀ ਜਾਣਕਾਰੀ ਅਨੁਸਾਰ ਅੱਜ ਪੰਜਾਬ ‘ਚ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਆਉਣ ਵਾਲੇ 48 ਘੰਟੇ ‘ਚ ਕੁੱਝ ਅਜਿਹੇ ਹੀ ਹਾਲਾਤ ਰਹਿਣਗੇ। ਬੀਤੇ ਦਿਨ ਯਾਨੀ ਸ਼ੁੱਕਰਵਾਰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼ ਦੇਖਣ ਨੂੰ ਨਹੀਂ ਮਿਲੀ, ਪਰ ਇਸ ਦੌਰਾਨ ਕਾਫੀ ਥਾਂਵਾਂ ‘ਤੇ ਬੱਦਲਵਾਈ ਵਰਗੇ ਹਾਲਾਤ ਬਣੇ ਰਹੇ। ਇਸ ਦੇ ਚੱਲਦੇ ਵੱਧ ਤੋਂ ਵੱਧ ਤਾਪਮਾਨ ‘ਚ ਔਸਤਨ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.2 ਡਿਗਰੀ ਹੇਠਾਂ ਰਿਹਾ। ਸਭ ਤੋਂ ਵੱਧ ਤਾਪਮਾਨ 35.4 ਡਿਗਰੀ, ਬਠਿੰਡਾ ਏਅਰਪੋਰਟ ‘ਤੇ ਦਰਜ ਕੀਤਾ ਗਿਆ। ਮੌਸਮ ਵਿਗਿਆਨ ਵਿਭਾਗ ਅਨੁਸਾਰ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32.2 ਡਿਗਰੀ ਰਿਹਾ ਜੋ ਕਿ ਆਮ ਨਾਲੋਂ 2.5 ਡਿਗਰੀ ਘੱਟ ਹੈ। ਲੁਧਿਆਣਾ ਦਾ ਤਾਪਮਾਨ 30.8 ਡਿਗਰੀ ਤੇ ਪਟਿਆਲਾ ਤਾ 32.7 ਡਿਗਰੀ ਦਰਜ ਕੀਤਾ ਗਿਆ।ਅੰਮ੍ਰਿਤਸਰ ‘ਚ 13.2 ਮਿਮੀ ਤੇ ਚੰਡੀਗੜ੍ਹ ‘ਚ 1.1 ਮਿਮੀ ਬਾਰਿਸ਼ ਦਰਜ ਕੀਤੀ ਗਈ, ਜਦਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼ ਨਾ ਦੇ ਬਰਾਬਰ ਜਾਂ ਫਿਰ ਸਿਰਫ਼ ਟ੍ਰੇਸ ਕੀਤੀ ਗਈ।ਮੌਸਮ ਵਿਗਿਆਨ ਵਿਭਾਗ ਅਨੁਸਾਰ 20 ਜੁਲਾਈ ਨੂੰ ਵੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਮੌਸਮ ਆਮ ਵਾਂਗ ਰਹੇਗਾ। ਇਸ ਤੋਂ ਬਾਅਦ 21 ਜੁਲਾਈ ਨੂੰ ਕਈ ਇਲਾਕਿਆਂ ‘ਚ ਮੌਸਮ ‘ਚ ਬਦਲਾਅ ਹੋਣ ਦੀ ਸੰਭਾਵਨਾ ਹੈ। 21 ਜੁਲਾਈ ਨੂੰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 22 ਜੁਲਾਈ ਨੂੰ ਵੀ ਅਜਿਹੇ ਹੀ ਹਾਲਾਤ ਰਹਿਣਗੇ।ਅੰਮ੍ਰਿਤਸਰ- ਸ਼ਹਿਰ ‘ਚ ਅੱਜ ਹਲਕੇ ਬੱਦਲ ਰਹਿਣਗੇ। ਤਾਪਮਾਨ ‘ਚ ਵਾਧਾ ਦੇਖਿਆ ਜਾ ਸਕਦਾ ਹੈ। ਤਾਪਮਾਨ 28 ਤੋਂ 33 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button