PunjabTop News

18 ਦਿਨਾਂ ਬਾਅਦ ਕੈਨੇਡਾ ਤੋਂ ਪਿੰਡ ਠੀਕਰੀਵਾਲਾ ਪੁੱਜੀ ਨੌਜਵਾਨ ਬੇਅੰਤ ਸਿੰਘ ਦੀ ਦੇਹ

ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਇਤਿਹਾਸਿਕ ਪਿੰਡ ਠੀਕਰੀਵਾਲਾ ਨਾਲ ਸਬੰਧਤ 31 ਸਾਲਾ ਨੌਜਵਾਨ ਬੇਅੰਤ ਸਿੰਘ ਉਰਫ਼ ਜਗਤਾਰ ਪੁੱਤਰ ਮਰਹੂਮ ਬਚਿਤਰ ਸਿੰਘ ਦੀ ਲਾਸ਼ 18 ਦਿਨਾਂ ਬਾਅਦ ਕੈਨੇਡਾ ਤੋਂ ਪਿੰਡ ਠੀਕਰੀਵਾਲਾ ਵਿਖੇ ਐਤਵਾਰ ਨੂੰ ਪਹੁੰਚੀ। 2 ਜੁਲਾਈ ਨੂੰ ਸਰੀ (ਕੈਨੇਡਾ) ‘ਚ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ। ਲਾਸ਼ ਦੁਪਹਿਰ 12:30 ਵਜੇ ਦੇ ਕਰੀਬ ਪਿੰਡ ਪਹੁੰਚੀ ਜਿੱਥੇ ਪਰਿਵਾਰ, ਇਲਾਕਾ ਨਿਵਾਸੀਆਂ ਤੇ ਸਿਆਸੀ ਆਗੂਆਂ ਦੀ ਹਾਜ਼ਰੀ ‘ਚ 1:30 ਵਜੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਪਿੰਡ ਦਾ ਹਰੇਕ ਨਾਗਰਿਕ ਇਸ ਦੁਖਦਾਈ ਮੌਕੇ ‘ਤੇ ਮੌਜੂਦ ਸੀ।

ਮ੍ਰਿਤਕ ਬੇਅੰਤ ਸਿੰਘ ਦੇ ਚਾਚਾ ਹਰਭਗਵਾਨ ਸਿੰਘ, ਨਛੱਤਰ ਸਿੰਘ ਤੇ ਚਚੇਰੇ ਭਰਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬੇਅੰਤ ਸਿੰਘ ਇਸੇ ਸਾਲ ਅਪ੍ਰੈਲ ਵਿੱਚ ਰੋਜ਼ੀ-ਰੋਟੀ ਦੀ ਖਾਤਰ ਕੈਨੇਡਾ ਗਿਆ ਸੀ। ਪਰ 2 ਜੁਲਾਈ ਨੂੰ ਉਸ ਨੂੰ ਹਾਰਟ ਅਟੈਕ ਆਇਆ ਅਤੇ ਉੱਥੇ ਹੀ ਉਸ ਦੀ ਮੌਤ ਹੋ ਗਈ। ਪਰਿਵਾਰ ਨੂੰ ਇਹ ਜਾਣਕਾਰੀ ਕੈਨੇਡਾ ਰਹਿ ਰਹੇ ਰਿਸ਼ਤੇਦਾਰਾਂ ਵੱਲੋਂ ਫ਼ੋਨ ਰਾਹੀਂ ਮਿਲੀ। ਉਨ੍ਹਾਂ ਦੱਸਿਆ ਕਿ ਬੇਅੰਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਆਪਣੀ ਵਿਧਵਾ ਮਾਂ ਮਲਕੀਤ ਕੌਰ ਦਾ ਇਕੱਲਾ ਸਹਾਰਾ ਸੀ। ਪਰਿਵਾਰ ਨੇ ਕਰਜ਼ਾ ਚੁੱਕ ਕੇ ਉਸਨੂੰ ਵਿਦੇਸ਼ ਭੇਜਿਆ ਸੀ, ਪਰ ਉਥੇ ਇਹ ਵਿਗੜਾ ਨਸੀਬ ਉਸ ਦਾ ਸਾਥੀ ਬਣ ਗਿਆ। ਇਹ ਵੀ ਦੱਸਿਆ ਗਿਆ ਕਿ ਬੇਅੰਤ ਸਿੰਘ ਇਸ ਤੋਂ ਪਹਿਲਾਂ ਪੰਜ ਸਾਲ ਸਿੰਗਾਪੁਰ ‘ਚ ਮਿਹਨਤ-ਮਜ਼ਦੂਰੀ ਕਰ ਕੇ ਵਾਪਸ ਆਇਆ ਸੀ। ਇੱਥੇ ਆ ਕੇ ਦੁਬਾਰਾ ਆਪਣੀ ਜ਼ਿੰਦਗੀ ਨੂੰ ਠੀਕ ਕਰਨ ਦੀ ਆਸ ‘ਚ ਕੈਨੇਡਾ ਰਵਾਨਾ ਹੋਇਆ, ਪਰ ਉਥੇ ਜਾ ਕੇ ਵਾਪਸੀ ਸਦੀਵੀ ਚੁਪ ‘ਚ ਹੋ ਗਈ।

ਅੰਤਿਮ ਸੰਸਕਾਰ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਦਰਸਨ ਸਿੰਘ ਮੰਡੇਰ, ਕੌਮੀ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਗੁਰਜੰਟ ਸਿੰਘ ਕੱਟੂ, ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਭਾਈ ਮਨਜੀਤ ਸਿੰਘ ਸਹਿਜੜਾ, ਸਤੀਸ਼ ਕੁਮਾਰ ਮਹਿਲ ਕਲਾਂ ਸਮੇਤ ਕਈ ਆਗੂਆਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button