PunjabTop News

ਕਬੂਤਰ ਚੋਰੀ ਕਰਨ ਦੇ ਸ਼ੱਕ ਹੇਠ ਨਾਬਾਲਗ ਦਾ ਕਤਲ

 ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਕਸਬੇ ਦੇ ਪਿੰਡ ਰੋੜਕੀ ਚ ਕਬੂਤਰ ਚੋਰੀ ਕਰਨ ਦੇ ਸ਼ੱਕ ਮਗਰੋਂ ਨਾਬਾਲਗ ਦਾ ਕਤਲ ਕਰ ਦਿੱਤਾ ਗਿਆ। ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜਾ ਸਿੰਘ (13) ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਲਖਵਿੰਦਰ ਸਿੰਘ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਪਿੰਡ ਦੇ ਤਿੰਨ ਵਿਅਕਤੀ ਉਨ੍ਹਾਂ ਦੇ ਘਰ ਆਏ ਸਨ ਤੇ ਉਸ ਦੇ ਲੜਕੇ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ ਗਏ ਸਨ। ਉਨ੍ਹਾਂ ਨੂੰ ਸ਼ੱਕ ਸੀ ਕਿ ਰਾਜਾ ਸਿੰਘ ਨੇ ਉਨ੍ਹਾਂ ਦੇ ਕਬੂਤਰ ਚੋਰੀ ਕੀਤੇ ਹਨ। ਪੀੜਤ ਪਿਤਾ ਨੇ ਦੋਸ਼ ਲਾਇਆ ਕਿ ਜਦੋਂ ਉਸ ਦਾ ਲੜਕਾ ਘਰੋਂ ਬਾਹਰ ਗਿਆ ਤਾਂ ਉਨ੍ਹਾਂ ਨੇ ਰਾਜਾ ਦਾ ਕਤਲ ਕਰ ਦਿੱਤਾ ਤੇ ਉਸ ਦੀ ਲਾਸ਼ ਪਿੰਡ ਦੇ ਬਾਹਰ ਇੱਕ ਦਰੱਖ਼ਤ ’ਤੇ ਲਟਕਾ ਦਿੱਤੀ। ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਪੁਲੀਸ ਨੇ ਤਿਰਲੋਚਨ ਸਿੰਘ, ਤੇਜਾ ਸਿੰਘ ਅਤੇ ਕਾਲਾ ਸਿੰਘ ਵਾਸੀ ਰੋੜਕੀ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਭਾਲ ਸ਼ੁਰੂ ਕਰ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button