PunjabTop News

ਪੰਜਾਬ ‘ਚ ਵੱਡਾ ਘੁਟਾਲਾ: ਸਰਕਾਰ ਨੇ ਚੀਫ਼ ਐਗਰੀਕਲਚਰ ਅਫ਼ਸਰ ਕੀਤਾ ਚਾਰਜਸ਼ੀਟ, ਬਲਾਕ ਅਫ਼ਸਰ ਸਸਪੈਂਡ

ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਮਹਿਕਮੇ ਨੇ 12452 ਮਸ਼ੀਨਾਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਫਿਰੋਜ਼ਪੁਰ ਚੋਂ ਕਰੀਬ 5600 ਮਸ਼ੀਨਾਂ ਗਾਇਬ ਪਾਈਆਂ ਗਈਆਂ। ਇਸ ਸਬੰਧ ਵਿੱਚ ਸਰਕਾਰ ਨੇ ਸਖ਼ਤ ਕਾਰਵਾਈ ਕਰਦਿਆਂ ਹੋਇਆ ਫਿਰੋਜ਼ਪੁਰ ਦੇ ਚੀਫ਼ ਐਗਰੀਕਲਚਰ ਅਫ਼ਸਰ ਨੂੰ ਚਾਰਜਸ਼ੀਟ ਕੀਤਾ ਗਿਆ ਹੈ, ਜਦੋਂਕਿ ਬਲਾਕ ਖੇਤੀਬਾੜੀ ਅਫ਼ਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।ਜਾਣਕਾਰੀ ਦਿੰਦੇ ਹੋਏ ਡੀਸੀ ਫਿਰੋਜ਼ਪੁਰ ਨੇ ਦੱਸਿਆ ਕਿ ਖੇਤੀ ਸੰਦਾਂ ਦੇ ਖੁਰਦ-ਬੁਰਦ ਦਾ ਕੁੱਝ ਸਮਾਂ ਪਹਿਲਾਂ ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ ਸਬੰਧ ਵਿੱਚ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਕਤ ਕਮੇਟੀ ਦੇ ਵੱਲੋਂ ਜਦੋਂ ਰਿਪੋਰਟ ਸਬਮਿਟ ਕੀਤੀ ਗਈ ਤਾਂ, ਪਤਾ ਲੱਗਿਆ ਕਿ ਗੁਰੂਹਰਸਹਾਏ ਦੇ ਵਿੱਚ ਸੰਦਾਂ ਦਾ ਘੁਟਾਲਾ ਹੋਇਆ ਹੈ।ਇਸ ਸਬੰਧ ਵਿੱਚ ਚੀਫ਼ ਐਗਰੀਕਲਚਰ ਅਫ਼ਸਰ ਨੂੰ ਚਾਰਜਸ਼ੀਟ ਕੀਤਾ ਗਿਆ ਹੈ, ਜਦੋਂਕਿ ਬਲਾਕ ਖੇਤੀਬਾੜੀ ਅਫ਼ਸਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਾਬ ਸਰਕਾਰ ਨੇ ਪਰਾਲੀ ਦੀ ਸਾਂਭ ਸੰਭਾਲ ਦੇ ਲਈ 12452 ਮਸ਼ੀਨਾਂ ਦਿੱਤੀਆਂ ਗਈਆਂ ਸੀ। ਜਿਨ੍ਹਾਂ ਵਿੱਚੋਂ 5600 ਦੇ ਕਰੀਬ ਮਸ਼ੀਨਾਂ ਗਾਇਬ ਹੋ ਗਈਆਂ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button