PunjabTop News

PRTC ਬੱਸ ਵਿੱਚੋਂ ਨਸ਼ਾ ਬਰਾਮਦ

ਕਪੂਰਥਲਾ ਦੇ ਫਗਵਾੜਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਵੱਲੋਂ ਫਗਵਾੜਾ ਬੱਸ ਸਟੈਂਡ ਤੇ ਪੀਆਰਟੀਸੀ ਬੱਸ ਦੀ ਚੈਕਿੰਗ ਕੀਤੀ ਅਤੇ ਬੱਸ ਚ ਡੋਡੇ ਚੂਰਾ ਪੋਸਤ ਬਰਾਮਦ ਕਰ ਕੇ ਡਰਾਈਵਰ ਅਤੇ ਕੰਡਕਟਰ ਖਿਲਾਫ ਫਗਵਾੜਾ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ।

ਇਸ ਮੌਕੇ ਡੀਐਸਪੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ ਉਹਦੇ ਤਹਿਤ ਕਾਰਵਾਈ ਕਰਦੇ ਹੋਏ ਇੱਕ ਪੀਆਰਟੀਸੀ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੂੰ ਗ੍ਰਿਫਤਾਰ ਕੀਤਾ। ਉਹਨਾਂ ਦੱਸਿਆ ਕਿ ਇਹ ਬੱਸ ਦੇ ਡਰਾਈਵਰ ਅਤੇ ਕੰਡਕਟਰ ਪੁਰਾਣੇ ਸਮੇਂ ਤੋਂ ਇੱਕ ਨੈਟਵਰਕ ਦੇ ਜਰੀਏ ਚੂਰਾ ਪੋਸਟ ਡੋਡੇ ਸਪਲਾਈ ਕਰਦੇ ਸਨ ਸਾਨੂੰ ਇਸ ਦੀ ਇਨਫੋਰਮੇਸ਼ਨ ਮਿਲੀ ਸੀ ਇਸੇ ਤਹਿਤ ਹੀ ਇਹਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੌਕੇ ਡੀ ਐਸ ਪੀ ਨੂੰ ਦੱਸਿਆ ਕਿ ਇਹਨਾਂ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button