PunjabTop News

ਗਿਆਨੀ ਹਰਪ੍ਰੀਤ ਸਿੰਘ ਨੇ 6 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਬੁਲਾਇਆ

ਨਵੇਂ ਬਣੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ 6 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਜਾਰੀ ਬਿਆਨ ਵਿਚ ਜਾਣਕਾਰੀ ਦਿੱਤੀ ਗਈ ਕਿ ਇਸ ਇਜਲਾਸ ਵਿਚ ਜਿਥੇ ਪੰਜਾਬ ਭਰ ਤੋਂ ਸਟੇਟ ਡੈਲੀਗੇਟਸ ਸ਼ਾਮਿਲ ਹੋਣਗੇ, ਉੱਥੇ ਹੀ ਦੂਜੇ ਸੂਬਿਆਂ ਤੋਂ ਬਣੇ ਡੈਲੀਗੇਟ ਵੀ ਹਿੱਸਾ ਲੈਣਗੇ।

ਇੱਥੇ ਵਰਨਣਯੋਗ ਹੈ ਕਿ ਇਸੇ ਮਹੀਨੇ 11 ਅਗਸਤ ਨੂੰ ਬੁਲਾਏ ਗਏ ਜਨਰਲ ਇਜਲਾਸ ਵਿਚ ਪੰਥਕ ਕੌਂਸਲ ਦੇ ਚੇਅਰਪਰਸਨ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ ਸੀ। ਇਜਲਾਸ ਦੀ ਕਾਰਵਾਈ ਦੌਰਾਨ ਪਾਰਟੀ ਦੇ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੇ ਗਏ ਸਨ ਪਰ ਪਾਰਟੀ ਪ੍ਰਧਾਨ ਚਾਹੁੰਦੇ ਹਨ ਕਿ ਪਾਰਟੀ ਦੇ ਸੰਵਿਧਾਨ ਮੁਤਾਬਕ ਵਰਕਿੰਗ ਕਮੇਟੀ ਦੀ ਚੋਣ ਅਤੇ ਕੁਝ ਹੋਰ ਅਹਿਮ ਫੈਸਲੇ ਜਨਰਲ ਸਟੇਟ ਡੈਲੀਗੇਟ ਇਜਲਾਸ ਵਿਚ ਹੀ ਲਏ ਜਾਣ, ਇਸ ਕਰਕੇ ਸੂਬੇ ਭਰ &dhapos;ਤੋਂ ਪਾਰਟੀ ਲਈ ਘਰ-ਘਰ ਜਾ ਕੇ ਮੈਂਬਰਸ਼ਿਪ ਭਰਨ ਵਾਲੇ ਸਮੁੱਚੇ ਡੈਲੀਗੇਟਸ ਦੀ ਰਾਇ ਸ਼ੁਮਾਰੀ ਜਾਨਣ ਲਈ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟਸ ਇਜਲਾਸ ਬੁਲਾਇਆ ਜਾ ਰਿਹਾ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਅੰਦਰ ਲੋਕਤੰਤਰਿਕ ਪ੍ਰਕਿਰਿਆ ਅਤੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button