PunjabPunjabTop News

ਪੁਲਿਸ ਦੀ ਪਕੜ ਤੋਂ ਬਾਹਰ ਹੈ ਪਠਾਣਮਾਜਰਾ

ਪੰਜਾਬ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਜਬਰ-ਜਨਾਹ ਦੇ ਦੋਸ਼ਾਂ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸਮਰਥਕਾਂ ਵੱਲੋਂ ਕੀਤੀ ਗਈ ਗੋਲੀਬਾਰੀ ਤੇ ਪੱਥਰਬਾਜ਼ੀ ਦੌਰਾਨ ਉਹ ਪੁਲਿਸ ਹਿਰਾਸਤ ‘ਚੋਂ ਫਰਾਰ ਹੋ ਗਿਆ ਤੇ ਇੱਕ ਦਿਨ ਬਾਅਦ ਵੀ ਉਹ ਪੁਲਿਸ ਦੀ ਪਕੜ ਤੋਂ ਬਾਹਰ ਹੈ। ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਪਠਾਨਮਾਜਰਾ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।ਪਹਿਲੀ ਵਾਰ ਵਿਧਾਇਕ ਬਣੇ ਪਠਾਣਮਾਜਰਾ ਨੂੰ ਪੁਲਿਸ ਨੇ ਉਸ ਦੇ ਰਿਸ਼ਤੇਦਾਰ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਕਿਹਾ ਕਿ ਇੱਕ ਪੁਲਿਸ ਟੀਮ ਨੇ ਉਸ ਨੂੰ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡਾਬਰੀ ਪਿੰਡ ਵਿੱਚ ਗ੍ਰਿਫ਼ਤਾਰ ਕੀਤਾ, ਜਿਸ ਤੋਂ ਬਾਅਦ ਉਹ ਪੁਲਿਸ ਹਿਰਾਸਤ ‘ਚੋਂ ਫਰਾਰ ਹੋ ਗਿਆ।ਪਟਿਆਲਾ ਅਪਰਾਧ ਜਾਂਚ ਏਜੰਸੀ (ਸੀਆਈਏ) ਦੇ ਇੰਚਾਰਜ ਪ੍ਰਦੀਪ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਹਰਿਆਣਾ ‘ਚ ਪਠਾਣਮਾਜਰਾ ਦੇ ਇੱਕ ਰਿਸ਼ਤੇਦਾਰ ਦੇ ਘਰ ਛਾਪਾ ਮਾਰਿਆ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਪਰ ਕੁਝ ਪਿੰਡ ਵਾਸੀਆਂ ਨੇ ਪੁਲਿਸ ਟੀਮ ‘ਤੇ ਪੱਥਰਬਾਜ਼ੀ ਕੀਤੀ ਤੇ ਗੋਲੀਆਂ ਚਲਾਈਆਂ। ਇਸ ਦੌਰਾਨ ਪਠਾਣਮਾਜਰਾ ਪੁਲਿਸ ਹਿਰਾਸਤ ‘ਚੋਂ ਭੱਜ ਗਿਆ। ਉਨ੍ਹਾਂ ਨੇ ਕਿਹਾ ਕਿ ਵਿਧਾਇਕ ਨੇ ਬਚਣ ਲਈ ਕਵਰ ਫਾਇਰ ਤੇ ਪੱਥਰਬਾਜ਼ੀ ਦਾ ਸਹਾਰਾ ਲਿਆ।

ਅਧਿਕਾਰੀਆਂ ਨੇ ਕਿਹਾ ਕਿ ਪਠਾਣਮਾਜਰਾ ਤੇ ਉਸ ਦੇ ਸਮਰਥਕ ਇੱਕ ਸਕਾਰਪੀਓ ਤੇ ਇੱਕ ਫਾਰਚੂਨਰ ਕਾਰ ‘ਚ ਭੱਜ ਗਏ। ਉਨ੍ਹਾਂ ਨੇ ਕਿਹਾ ਕਿ ਇੱਕ ਪੁਲਿਸ ਕਰਮਚਾਰੀ ਨੇ ਉਨ੍ਹਾਂ ਵਾਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਟੱਕਰ ‘ਚ ਪੁਲਿਸ ਕਰਮਚਾਰੀ ਜ਼ਖਮੀ ਹੋ ਗਿਆ। ਪੁਲਿਸ ਨੇ ਕਿਹਾ ਕਿ ਵਿਧਾਇਕ ਦੇ ਇੱਕ ਸਾਥੀ ਬਲਵਿੰਦਰ ਸਿੰਘ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਫਾਰਚੂਨਰ ਵੀ ਜ਼ਬਤ ਕਰ ਲਈ, ਪਰ ਵਿਧਾਇਕ ਇੱਕ ਹੋਰ ਕਾਰ ‘ਚ ਭੱਜਣ ‘ਚ ਕਾਮਯਾਬ ਹੋ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button