PunjabTop News

ਕੈਲੀਫੋਰਨੀਆ ਵਿੱਚ ਟਰੱਕ ਹਾਦਸੇ ਦੇ ਮਾਮਲੇ ਵਿਚ ਗ੍ਰਿਫਤਾਰ ਜਸ਼ਨਪ੍ਰੀਤ ਸਿੰਘ ਦੇ ਹੱਕ ਵਿੱਚ ਇਕੱਠਾ ਹੋਇਆ ਪੂਰਾ ਪਿੰਡ

ਕੈਲੀਫੋਰਨੀਆ ਵਿੱਚ ਟਰੱਕ ਹਾਦਸੇ ਦੇ ਮਾਮਲੇ ਵਿਚ ਗ੍ਰਿਫਤਾਰ ਜਸ਼ਨਪ੍ਰੀਤ ਸਿੰਘ ਦੇ ਹੱਕ ਵਿੱਚ ਪੂਰਾ ਪਿੰਡ ਹੋਇਆ ਇਕੱਠਾ ਹੋਇਆ। ਇਸ ਨੌਜਵਾਨ ਦੇ ਪਿਤਾ ਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਸ਼ਨਪ੍ਰੀਤ ਬਚਪਨ ਤੋਂ ਅੰਮ੍ਰਿਤਧਾਰੀ ਹੈ ਅਤੇ ਉਹ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਹੀਂ ਕਰਦਾ ਹੈ। ਉਸ ਉੁਪਰ ਝੂਠੇ ਦੋਸ਼ ਲਾਏ ਗਏ ਹਨ।

ਜਸ਼ਨਪ੍ਰੀਤ ਗੁਰਦਾਸਪੁਰ ਦੇ ਪਿੰਡ ਪੁਰਾਣਾ ਸ਼ਾਲਾ ਦਾ ਰਹਿਣ ਵਾਲਾ ਹੈ। ਉਸ ਦਾ ਪਰਿਵਾਰ ਅਤੇ ਪਿੰਡ ਵਾਸੀ ਜਸ਼ਨਪ੍ਰੀਤ ਦੇ ਹੱਕ ਵਿੱਚ ਆ ਖਲੋਤੇ ਹਨ। ਗੁਰਦੁਆਰਾ ਸਾਹਿਬ ਵਿੱਚ ਇਕੱਠੇ ਹੋ ਕੇ ਦਾਅਵਾ ਕੀਤਾ ਹੈ ਕਿ ਜਸ਼ਨਪ੍ਰੀਤ ਬਚਪਨ ਤੋਂ ਹੀ ਗੁਰਸਿੱਖ ਹੈ ਅਤੇ ਇੱਕ ਹੋਣਹਾਰ ਬੱਚਾ ਹੈ। ਇਥੋਂ ਤੱਕ ਕੀ ਉਸ ਦਾ ਪੂਰਾ ਪਰਿਵਾਰ ਹੀ ਗੁਰਸਿੱਖ ਹੈ। ਨਸ਼ਾ ਕਰਨਾ ਤਾਂ ਦੂਰ, ਉਸ ਨੇ ਕਦੀ ਨਸ਼ੇ ਵੱਲ ਵੇਖਿਆ ਵੀ ਨਹੀਂ ਹੈ। ਉਸ ਉਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ।

ਜਸ਼ਨਪ੍ਰੀਤ ਸਿੰਘ ਦੇ ਪਿਤਾ ਰਵਿੰਦਰ ਸਿੰਘ ਅਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਦੁਰਘਟਨਾ ਮਹਿਜ਼ ਇੱਕ ਹਾਦਸਾ ਹੈ ਜੋ ਕਦੇ ਵੀ, ਕਿਸੇ ਨਾਲ ਵੀ ਵਾਪਰ ਸਕਦਾ ਹੈ। ਉਨ੍ਹਾਂ ਨੂੰ ਦੁਰਘਟਨਾ ਵਿੱਚ ਮਾਰੇ ਗਏ ਤਿੰਨ ਲੋਕਾਂ ਦੀ ਮੌਤ ਦਾ ਦੁੱਖ ਹੈ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ। ਪਰ ਜਸ਼ਨਪ੍ਰੀਤ ਦਾ ਨਸ਼ੇ ਨਾਲ ਕੋਈ ਸਬੰਧ ਨਹੀਂ ਹੈ, ਉਹ ਨਸ਼ਾ ਨਹੀਂ ਕਰਦਾ ਅਤੇ ਉਸ ਨੂੰ ਨਾਜਾਇਜ਼ ਭੰਡਿਆ ਜਾ ਰਿਹਾ ਹੈ। ਉਨ੍ਹਾਂ ਭਾਰਤ ਸਰਕਾਰ ਅੱਗੇ ਮੰਗ ਕੀਤੀ ਹੈ ਕਿ ਮਾਮਲੇ ਵਿੱਚ ਦਖਲ ਕਰਕੇ ਇਸ ਦੀ ਗਹਿਰਾਈ ਨਾਲ ਜਾਂਚ ਕਰਵਾਉਣ ਲਈ ਅਮਰੀਕਾ ਦੀ ਸਰਕਾਰ ਨਾਲ ਅਤੇ ਕੈਲੀਫੋਰਨੀਆ ਦੇ ਪੁਲਿਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਏ।

ਉਧਰ, ਅਰਮੀਕਾ ਵਿਚ ਵਾਪਰੇ ਇਸ ਟਰੱਕ ਹਾਦਸੇ ਨੇ ਕਮਰਸ਼ੀਅਲ ਡਰਾਈਵਰ ਲਾਇਸੈਂਸ ਜਾਰੀ ਕਰਨ ਸਬੰਧੀ ਵੱਡੇ ਵੱਧਰ ’ਤੇ ਬਹਿਸ ਛੇੜ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੈਲੀਫੋਰਨੀਆ ਵਿੱਚ ਬੀਤੇ ਦਿਨੀਂ ਵਾਪਰੇ ਵੱਡੇ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਤੋਂ ਇਲਾਵਾ 4 ਹੋਰ ਜ਼ਖਮੀ ਹੋਏ ਅਤੇ ਅੱਠ ਗੱਡੀਆਂ ਨੁਕਸਾਨੀਆਂ ਗਈਆਂ ਸਨ। ਦੋਸ਼ ਲੱਗੇ ਸਨ ਕਿ ਹਾਦਸੇ ਸਮੇਂ ਜਸ਼ਨਪ੍ਰੀਤ ਸਿੰਘ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਇੱਕ ਕਮਰਸ਼ੀਅਲ ਟਰੱਕ ਚਲਾ ਰਿਹਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button